(ਪੰਜਾਬੀ ਖਬਰਨਾਮਾ):ਰੋਪੜ ਦੇ ਸਰਕਾਰੀ ਹਸਪਤਾਲ ਦੇ ਵਿੱਚ ਅੱਜ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਵੱਲੋਂ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਵੱਲੋਂ ਬਲੱਡ ਬੈਂਕ ਐਮਰਜੰਸੀ ਵਾਰਡ ਅਤੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਸਿਹਤ ਵਿਭਾਗ ਦੇ ਨਾਲ ਸੰਬੰਧਿਤ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਅਜਿਹੇ ਚੈਕਿੰਗ ਅਭਿਆਨ ਲਗਾਤਾਰ ਉਹਨਾਂ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਹਨ ਅਤੇ ਇਹ ਚੈਕਿੰਗ ਅਭਿਆਨ ਜਾਰੀ ਰਹਿਣਗੇ ਤਾਂ ਜੋ ਲੋਕਾਂ ਨੂੰ ਚੰਗੀ ਸਿਹਤ ਸਹੂਲਤ ਦਿੱਤੀ ਜਾ ਸਕੇ।

ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਵੱਲੋਂ ਕਰੀਬ ਦੋ ਮਹੀਨੇ ਦੌਰਾਨ ਹੀ ਇਹ ਦੂਸਰਾ ਅਚਨਚੇਤ ਦੌਰਾ ਹੈ ਜੋ ਉਹਨਾਂ ਵੱਲੋਂ ਰੋਪੜ ਦੇ ਸਰਕਾਰੀ ਹਸਪਤਾਲ ਦੇ ਵਿੱਚ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਪਿਛਲੀ ਵਾਰੀ ਜੋ ਕਮੀਆਂ ਉਹਨਾਂ ਨੂੰ ਨਜ਼ਰ ਆ ਰਹੀਆਂ ਸਨ। ਉਹਨਾਂ ਨੂੰ ਦਰੁਸਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਿਹਤ ਸਹੂਲਤਾਂ ਵਿੱਚ ਹੋਰ ਵੀ ਸੁਧਾਰ ਲਿਆ ਜਾਵੇਗਾ।

ਇਸ ਮੌਕੇ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਲੱਡ ਬੈਂਕ ਨੂੰ ਇੱਕ ਮਸ਼ੀਨ ਖਰੀਦ ਕੇ ਦਿੱਤੀ ਗਈ ਹੈ। ਜੋ ਕਿ 25 ਲੱਖ ਰੁਪਏ ਦੀ ਹੈ ਜੇਕਰ ਮਸ਼ੀਨ ਜੋ ਸਰਕਾਰੀ ਹਸਪਤਾਲ ਨੂੰ ਮੁਹਈਆ ਕਰਵਾਈ ਗਈ ਹੈ, ਉਸ ਦੇ ਕੰਮਕਾਰ ਦੀ ਗੱਲ ਕੀਤੀ ਜਾਵੇ ਤਾਂ ਜਦੋਂ ਬਰਸਾਤ ਦਾ ਮੌਸਮ ਹੁੰਦਾ ਹੈ ਤਾਂ ਡੇਂਗੂ ਦੇ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵੱਧ ਜਾਂਦੀ ਹੈ ਅਤੇ ਜ਼ਿਆਦਾਤਰ ਮਨੀਜਾ ਨੂੰ ਖੂਨ ਵਿੱਚ ਪਾਏ ਜਾਣੇ ਵਾਲੇ ਕੰਪੋਨੈਂਟਸ ਦੀ ਜਰੂਰਤ ਪੈਂਦੀ ਹੈ। ਜੋ ਇੱਕ ਸਪੈਸ਼ਲ ਮਸ਼ੀਨ ਦੁਆਰਾ ਹੀ ਵੱਖ ਕੀਤੇ ਜਾ ਸਕਦੇ ਹਨ।

ਸਰਲ ਭਾਸ਼ਾ ਵਿੱਚ ਗੱਲ ਕੀਤੀ ਜਾਵੇ ਤਾਂ ਸਿੰਗਲ ਡੋਨਰ ਪਲਾਜ਼ਮਾ ਕਹਿੰਦੇ ਉਹ ਪਲੇਟਲੈਟਸ ਆਮ ਆਮ ਤੌਰ ‘ਤੇ ਵਰਤਿਆ ਜਾਣ ਵਾਲਾ ਸ਼ਬਦ ਹੈ। ਜੋ ਖੂਨ ਵਿੱਚੋਂ ਇਸ ਮਸ਼ੀਨ ਵੱਲੋਂ ਵੱਖ ਕੀਤਾ ਜਾਵੇਗਾ ਅਤੇ ਜਿੰਨੀ ਜਰੂਰਤ ਹੋਵੇਗੀ ਉਨੀ ਹੀ ਮਰੀਜ਼ਾਂ ਨੂੰ ਮੁਹਈਆ ਕਰਵਾਈ ਜਾਵੇਗੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।