(ਪੰਜਾਬੀ ਖਬਰਨਾਮਾ):ਬੁੱਧਵਾਰ ਦੇਰ ਰਾਤ ਦਿੱਲੀ ਦੇ ਬਵਾਨਾ ਉਦਯੋਗਿਕ ਖੇਤਰ ਨੇੜੇ ਮੂਨਕ ਨਹਿਰ ਟੁੱਟ ਗਈ। ਜਿਸ ਤੋਂ ਬਾਅਦ ਨਜ਼ਦੀਕੀ ਜੇਜੇ ਕਲੋਨੀ ਵਿੱਚ ਪਾਣੀ ਭਰ ਗਿਆ। ਇੱਥੇ ਛੇ ਬਲਾਕਾਂ ਵਿੱਚ ਤਿੰਨ ਫੁੱਟ ਤੋਂ ਵੱਧ ਪਾਣੀ ਭਰ ਗਿਆ। ਹੁਣ ਇਹ ਪਾਣੀ ਤੇਜ਼ੀ ਨਾਲ ਹੋਰ ਖੇਤਰਾਂ ਵਿੱਚ ਜਾ ਰਿਹਾ ਹੈ।

ਆਮ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਿਲਹਾਲ ਮੁਰੰਮਤ ਦਾ ਕੰਮ ਚੱਲ ਰਿਹਾ ਹੈ।

ਮੂਨਕ ਨਹਿਰ ਦਾ ਪਾਣੀ ਤੇਜ਼ੀ ਨਾਲ ਰਿਹਾਇਸ਼ੀ ਇਲਾਕਿਆਂ ਵਿੱਚ ਜਮ੍ਹਾਂ ਹੋ ਰਿਹਾ ਹੈ। ਲੋਕ ਆਪਣੇ ਆਪ ਨੂੰ ਹੜ੍ਹ ਤੋਂ ਬਚਾਉਣ ਦੀ ਕੋਸ਼ਿਸ਼ ਵਿਚ ਘਰ ਖਾਲ੍ਹੀ ਕਰ ਰਹੇ ਹਨ। ਇਸ ਦੌਰਾਨ ਵੀਰਵਾਰ ਸਵੇਰੇ 8 ਵਜੇ ਨਹਿਰ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।