Canada Accident News(ਪੰਜਾਬੀ ਖਬਰਨਾਮਾ): ਅੱਜ ਸਵੇਰ ਕਨੇਡਾ ਤੋਂ ਮੰਦਭਾਗੀ ਖ਼ਬਰ ਆਈ ਜਿਸ ਕਾਰਨ  ਫਰੀਦਕੋਟ ਜਿਲ੍ਹੇ ਦੇ ਪਿੰਡ ਰੋੜੀਕਪੁਰਾ ’ਚ ਮਾਤਮ ਛਾ ਗਿਆ। ਸੜਕ ਦੁਰਘਟਨਾ ਵਿੱਚ ਇੱਕੋਂ ਪਰਿਵਾਰ ਦੇ ਤਿੰਨ ਜੀਆਂ ਸਮੇਤ ਇੱਕ ਰਿਸਤੇਦਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਪਾਤ ਹੋਇਆ ਹੈ। 

ਜਾਣਕਾਰੀ ਅਨੁਸਾਰ ਜੈਤੋ ਕਸਬੇ ਅਧੀਨ ਆਉਂਦੇ ਪਿੰਡ ਰੋੜੀਕਪੁਰਾ ਦੇ ਸੁਖਵੰਤ ਸਿੰਘ ਸੁੱਖ ਬਰਾੜ ਜੋ ਕਨੇਡਾ ’ਚ (ਬੀ.ਸੀ.) ਦੇ ਐਬਟਸਫੋਰਡ ‘ਚ ਰਹਿੰਦਾ ਸੀ ਉਹ ਆਪਣੇ ਪਰਿਵਾਰ ਪਤਨੀ ਰਾਜਿੰਦਰ ਕੌਰ, ਪੁੱਤਰੀ ਕਮਲ ਕੌਰ ਅਤੇ ਸਾਲੀ ਛਿੰਦਰ ਕੌਰ ਦੇ ਨਾਲ ਸ਼ਾਮ ਦੇ ਸਮੇਂ ਆਪਣੇ ਮਿੱਤਰ ਸ਼ੇਰ ਸਿੰਘ ਨੂੰ ਮਿਲਣ ਐਬਟਸਫੋਰਡ ਦੇ ਸ਼ਹਿਰ ਕਨੋਲਾ ਵਿਖੇ ਉਨ੍ਹਾਂ ਦੇ ਘਰ ਜਾ ਰਹੇ ਸਨ।

ਜਾਂਦੇ ਸਮੇਂ ਰਸਤੇ ਵਿੱਚ ਆਚਨਕ ਘਰ ਦੇ ਨੇੜੇ ਭਿਆਨਕ ਸੜਕ ਹਾਦਸੇ ਵਾਪਰਿਆ ਜਿਸ ਵਿੱਚ ਮੌਕੇ ’ਤੇ ਸੁਖਵੰਤ ਸਿੰਘ ਬਰਾੜ, ਉਹਨਾਂ ਦੀ ਪਤਨੀ, ਬੇਟੀ ਅਤੇ ਸਾਲੀ ਦੀ ਮੌਤ ਹੋ ਗਈ। ਅੱਜ ਸਵੇਰ ਇਸ ਦੁੱਖਦਾਈ ਘਟਨਾ ਦਾ ਪਤਾ ਲੱਗਦਿਆ ਹੀ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। 

ਪਿੰਡ ਵਾਸੀਆਂ ਵਲੋਂ ਇਸ ਦੁੱਖਦਾਈ ਘਟਨਾ ਦਾ ਬਹੁਤ ਦੁੱਖ ਮਨਾਇਆ ਗਿਆ ਹੈ। ਜ਼ਿਕਰਯੋਗ ਸੁਖਵੰਤ ਸਿੰਘ ਬਰਾੜ ਪਿੰਡ ਵਾਸੀਆਂ ਦਾ ਹਰਮਨ ਇਨਸਾਨ ਸੀ, ਜੋ ਵਿਦੇਸ਼ ‘ਚ ਬੈਠਾ ਵੀ ਪਿੰਡ ਵਾਸੀਆਂ ਨਾਲ ਦੁੱਖ ਸੁੱਖ ਸਾਂਝਾ ਕਰਦਾ ਸੀ। 

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।