ਸਵਾਮੀ ਸਰਵਾਨੰਦ ਗਿਰੀ ਰਿਜਨਲ ਸੈਂਟਰ ਪੰਜਾਬ ਯੂਨੀਵਰਸਿਟੀ ’ਚ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ
ਹੁਸ਼ਿਆਰਪੁਰ, 18 ਜਨਵਰੀ:
ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ- ਨਿਰਦੇਸ਼ਾਂ ਤਹਿਤ 25 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ ਸਵੇਰੇ 10:30 ਵਜੇ ਸਵਾਮੀ ਸਰਵਾਨੰਦ ਗਿਰੀ ਰਿਜਨਲ ਸੈਂਟਰ ਹੁਸ਼ਿਆਰਪੁਰ ਦੇ ਆਡੀਟੋਰੀਅਮ ਵਿੱਚ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਸ਼ਿਰਕਤ ਕਰਨਗੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੋਟਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨੇ ਇਸ ਦੌਰਾਨ ਮੀਟਿੰਗ ਵਿੱਚ ਹਾਜ਼ਰ ਸਾਰੇ ਅਧਿਕਾਰੀਆਂ ਨੂੰ ਰਾਸ਼ਟਰੀ ਵੋਟਰ ਦਿਵਸ ਸਮਾਰੋਹ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਆਪਣਾ ਯੋਗਦਾਨ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਇਸ ਨੂੰ ਸਫਲ ਬਣਾਉਣ ਵਿੱਚ ਵੋਟਰਾਂ ਦੀ ਭੂਮਿਕਾ ਅਹਿਮ ਰਹੀ ਹੈ ਅਤੇ ਭਾਰਤੀ ਚੋਣ ਕਮਿਸ਼ਨ ਵਲੋਂ ਹਰ ਸਾਲ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮਨਾ ਕੇ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਦੇ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ ਅਤੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਵਿੱਚ ਅਹਿੰਮ ਭੂਮਿਕਾ ਨਿਭਾਈ ਜਾਂਦੀ ਹੈ।
ਚੋਣ ਕਾਨੂੰਗੋ ਦੀਪਕ ਕੁਮਾਰ ਨੇ ਇਸ ਦੌਰਾਨ ਹਾਜ਼ਰ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਿਦਿਅਕ ਅਦਾਰਿਆਂ ਦੇ ਪ੍ਰਤੀਨਿਧੀਆਂ ਨੂੰ ਪ੍ਰੋਗਰਾਮ ਦੀ ਸਫਲਤਾ ਸਬੰਧੀ ਸੌਂਪੀ ਗਈ ਜ਼ਿੰਮੇਵਾਰੀ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਸਾਰਿਆਂ ਨੂੰ ਪੂਰੀ ਜ਼ਿੰਮੇਵਾਰੀ ਦੇ ਨਾਲ ਆਪਣੀ ਡਿਊਟੀ ਨਿਭਾਉਣ ਦੇ ਲਈ ਵੀ ਕਿਹਾ। ਇਸ ਮੌਕੇ ਚੋਣ ਕਾਨੂੰਗੋ ਹਰਪ੍ਰੀਤ ਕੌਰ, ਲਖਬੀਰ ਸਿੰਘ, ਮੇਘਾ ਮਹਿਤਾ, ਡਿਪਟੀ ਡੀ.ਈ.ਓ ਧੀਰਜ ਵਸ਼ਿਸ਼ਟ, ਪ੍ਰਿੰਸੀਪਲ ਸ਼ੈਲੇਂਦਰ ਠਾਕੁਰ, ਅੰਕੁਸ਼ ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।