(ਪੰਜਾਬੀ ਖਬਰਨਾਮਾ): ਕਹਿਰ ਦੀ ਗਰਮੀ ਤੋਂ ਬਾਅਦ ਹੁਣ ਮੀਂਹ ਦਾ ਮੌਸਮ ਸ਼ੁਰੂ ਹੋ ਗਿਆ ਹੈ। ਮੀਂਹ ਸਾਨੂੰ ਜਿੱਥੇ ਗਰਮੀ ਤੋਂ ਰਾਹਤ ਦਵਾਉਂਦਾ ਹੈ, ਉੱਥੇ ਹੀ ਇਸ ਮੌਸਮ ਵਿਚ ਬਿਮਾਰੀਆਂ ਦਾ ਖ਼ਤਰਾ ਵਧ ਜਾਂਦਾ ਹੈ। ਇਸ ਮੌਸਮ ਵਿਚ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣਾ ਜ਼ਰੂਰੀ ਹੈ। ਮੀਂਹ ਕਾਰਨ ਆਸ ਪਾਸ ਪਾਣੀ ਖੜ੍ਹ ਜਾਂਦਾ ਹੈ, ਜਿਸ ਕਰਕੇ ਮੱਛਰ ਪੈਦਾ ਹੋ ਜਾਂਦੇ ਹਨ। ਮੱਛਰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਗੰਭੀਰ ਬਿਮਾਰੀਆਂ ਨੂੰ ਜਨਮ ਦਿੰਦੇ ਹਨ। ਇਸਦੇ ਇਲਾਵਾ ਇਸ ਮੌਸਮ ਵਿਚ ਸਕਿਨ ਸਮੱਸਿਆਵਾਂ ਹੋਣ ਦੀ ਸੰਭਵਾਨਾ ਵੀ ਵਧ ਜਾਂਦੀ ਹੈ। ਆਓ ਜਾਣਦੇ ਹਾਂ ਕਿ ਮੀਂਹ ਦੇ ਮੌਸਮ ਵਿਚ ਕਿਸ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਖ਼ਤਰਾ ਵਧ ਜਾਂਦਾ ਹੈ।

ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਡਾ. ਯੋਗਿੰਦਰ ਸਰਦਾਨਾ ਨੇ ਦੱਸਿਆ ਕਿ ਮੀਂਹ ਦੇ ਮੌਸਮ ਦੌਰਾਨ ਵਾਇਰਲ ਅਤੇ ਬੈਕਟੀਰੀਆ ਦੀ ਲਾਗ ਤੇਜ਼ੀ ਨਾਲ ਫੈਲਦੀ ਹੈ। ਬਰਸਾਤ ਦੇ ਮੌਸਮ ਦੌਰਾਨ ਕਈ ਥਾਵਾਂ ‘ਤੇ ਪਾਣੀ ਭਰ ਜਾਂਦਾ ਹੈ, ਜਿਸ ਨਾਲ ਮੱਛਰਾਂ ਦੀ ਭਰਮਾਰ ਵਧ ਜਾਂਦੀ ਹੈ। ਮੱਛਰਾਂ ਕਾਰਨ ਡੇਂਗੂ ਅਤੇ ਮਲੇਰੀਆ ਫੈਲਣ ਦਾ ਖਤਰਾ ਵੱਧ ਜਾਂਦਾ ਹੈ।

ਇਸਦੇ ਨਾਲ ਹੀ ਡਾ. ਸਰਦਾਨਾ ਨੇ ਦੱਸਿਆ ਕਿ ਮੀਂਹ ਦਾ ਮੌਸਮ ਸਾਡੇ ਪੇਟ ਨੂੰ ਵੀ ਪ੍ਰਭਾਵਿਤ ਕਰਦਾ ਹੈ। ਗੰਦਾ ਪਾਣੀ ਪੀਣ ਕਾਰਨ ਟਾਈਫਾਈਡ ਅਤੇ ਡਾਇਰੀਆ ਦੇ ਮਾਮਲੇ ਵੀ ਸਾਹਮਣੇ ਆਉਂਦੇ ਹਨ। ਇਸ ਮੌਸਮ ਵਿੱਚ ਵਾਇਰਲ ਬੁਖਾਰ ਅਤੇ ਜ਼ੁਕਾਮ ਦੇ ਮਾਮਲੇ ਵੱਧ ਜਾਂਦੇ ਹਨ। ਅਜਿਹੀ ਸਥਿਤੀ ਵਿੱਚ ਹਰ ਕਿਸੇ ਨੂੰ ਸਾਫ਼ ਪਾਣੀ ਪੀਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਮੀਂਹ ਦੇ ਮੌਸਮ ਵਿਚ ਸਾਫ਼ ਪਾਣੀ ਪੀਣ ਦੇ ਨਾਲ ਨਾਲ ਭੋਜਨ ਦਾ ਵੀ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਮੀਂਹ ਦੇ ਮੌਸਮ ਵਿਚ ਖਾਧਾ ਗਿਆ ਗ਼ਲਤ ਭੋਜਨ ਸਿਹਤ ਸਮੱਸਿਆਵਾਂ ਪੈਦਾ ਕਰਦਾ ਹੈ। ਇਸ ਲਈ ਇਸ ਮੌਸਮ ਵਿਚ ਤਲੇ ਭੋਜਨ ਜਾਂ ਸਟ੍ਰੀਟ ਫੂਡ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ।

ਮੀਂਹ ਦੇ ਇਸ ਮੌਸਮ ਵਿਚ ਸਿਹਤ ਸਮੱਸਿਆਵਾਂ ਤੋਂ ਬਚਣ ਲਈ ਸਭ ਤੋਂ ਪਹਿਲਾਂ ਆਪਣੇ ਆਲੇ ਦੁਆਲੇ ਨੂੰ ਸਾਫ਼ ਰੱਖੋ। ਆਪਣੇ ਆਲੇ ਦੁਆਲੇ ਪਾਣੀ ਨੂੰ ਨਾ ਖੜ੍ਹਨ ਦਿਓ। ਖਾਲੀ ਭਾਂਡੇ ਜਾਂ ਕਬਾੜ ਦੇ ਸਮਾਨ ਨੂੰ ਛੱਤ ਉੱਤੇ ਨਾ ਰੱਖੋ। ਜੇਕਰ ਤੁਸੀਂ ਆਪਣੇ ਆਲੇ ਦੁਆਲੇ ਦਾ ਧਿਆਨ ਨਹੀਂ ਰੱਖਦੇ, ਤਾਂ ਤੁਸੀਂ ਇਸ ਮੌਸਮ ਵਿਚ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੇ ਹੋ। ਇਸ ਮੌਸਮ ਵਿਚ ਮੱਛਰਾਂ ਤੋਂ ਬਚਣ ਲਈ ਤੁਹਾਨੂੰ ਸੌਣ ਸਮੇਂ ਮੱਛਰਦਾਨੀ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਕੂਲਰ ਵਿਚ ਵੀ ਸਮੇਂ ਸਮੇਂ ਪਾਣੀ ਬਦਲਣਾ ਚਾਹੀਦਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।