Punjabi Singer Singga(ਪੰਜਾਬੀ ਖਬਰਨਾਮਾ): ਪੰਜਾਬੀ ਗਾਇਕ ਸਿੰਗਾ ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹਨ। ਉਨ੍ਹਾਂ ਆਪਣੀ ਗਾਇਕੀ ਨਾਲ ਨਾ ਸਿਰਫ ਦੇਸ਼ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਦਾ ਦਿਲ ਵੀ ਜਿੱਤਿਆ ਹੈ। ਕਲਾਕਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਨਜ਼ਰ ਆਉਂਦਾ ਹੈ, ਪਰ ਇਸ ਵਿਚਾਲੇ ਕਲਾਕਾਰ ਨੇ ਇੱਕ ਅਜਿਹਾ ਵੀਡੀਓ ਸ਼ੇਅਰ ਕੀਤਾ ਹੈ, ਜਿਸ ਨੇ ਪ੍ਰਸ਼ੰਸਕਾਂ ਵਿਚਾਲੇ ਤਹਿਲਕਾ ਮਚਾ ਦਿੱਤਾ ਹੈ। ਦਰਅਸਲ, ਸਿੰਗਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਲਹੂ-ਲੁਹਾਣ ਹੋਏ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ਨੂੰ ਵੇਖ ਹਰ ਕੋਈ ਹੈਰਾਨ ਹੋ ਰਿਹਾ ਹੈ।
ਦੱਸ ਦੇਈਏ ਕਿ ਕਲਾਕਾਰ ਵੱਲੋਂ ਸ਼ੇਅਰ ਕੀਤੇ ਵੀਡੀਓ ਵਿੱਚ ਸਿੰਗਾ ਲਹੂ ਨਾਲ ਲਥਪਥ ਨਜ਼ਰ ਆ ਰਹੇ ਹਨ। ਹਾਲਾਂਕਿ ਵੀਡੀਓ ਤੋਂ ਸਾਫ ਪਤਾ ਚੱਲ ਰਿਹਾ ਹੈ ਕਿ ਸਿੰਗਾ ਆਪਣੇ ਪ੍ਰਸ਼ੰਸਕਾਂ ਵਿਚਾਲੇ ਜਲਦ ਹੀ ਕੋਈ ਨਵਾਂ ਪ੍ਰੋਜੈਕਟ ਲੈ ਕੇ ਪੇਸ਼ ਹੋਣਗੇ। ਜਿਸ ਤੋਂ ਕਲਾਕਾਰ ਦਾ ਅਜਿਹਾ ਰੂਪ ਵੇਖਣ ਨੂੰ ਮਿਲਿਆ ਹੈ। ਕਲਾਕਾਰ ਦੇ ਇਸ ਵੀਡੀਓ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ।