ਵੈਬੀਨਾਰ ਵਿੱਚ 70 ਸਕੂਲਾਂ ਦੇ ਮੁਖੀਆਂ/ਕੈਰੀਅਰ ਅਧਿਆਪਕਾਂ ਨੇ ਲਿਆ ਭਾਗ

ਨਵਾਂਸ਼ਹਿਰ, 19 ਜਨਵਰੀ 2024:-
ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਨਵਜੋਤਪਾਲ ਸਿੰਘ ਰੰਧਾਵਾ ਦੀ ਯੋਗ ਅਗਵਾਈ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ-ਮੁੱਖ ਕਾਰਜਕਾਰੀ ਅਫਸਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਰਾਜੀਵ ਵਰਮਾ ਦੀ ਰਹਿਨੁਮਾਈ ਹੇਠ ਬਿਊਰੋ ਵੱਲੋਂ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ/ਸਵੈ ਰੋਜ਼ਗਾਰ ਅਤੇ ਹੁਨਰ ਵਿਕਾਸ ਦੀਆਂ ਵੱਖ-ਵੱਖ ਸਕੀਮਾਂ ਤਹਿਤ ਵਿਸ਼ੇਸ਼ ਕੈਂਪ ਲਗਾ ਕੇ ਲਾਭ ਦਿੱਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਬਿਊਰੋ ਵਲੋਂ ਏਅਰ ਫੋਰਸ ਸਟੇਸ਼ਨ ਅੰਬਾਲਾ ਕੈਂਟ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਜਿਲ੍ਹਾ ਸਿੱਖਿਆ ਅਫਸਰ (ਸ) ਦੇ ਸਹਿਯੋਗ ਨਾਲ ਹਵਾਈ ਫੌਜ ਵਿੱਚ ਅਗਨੀਵੀਰ ਦੀ ਭਰਤੀ ਸਬੰਧੀ ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਵੱਲੋਂ ਦੱਸਿਆ ਗਿਆ ਕਿ ਅਗਨੀਵੀਰ ਵਾਯੂ ਦੀ ਭਰਤੀ ਲਈ ਰਜਿਸਟ੍ਰੇਸ਼ਨ 06 ਫਰਵਰੀ 2024 ਨੂੰ ਸਮਾਪਤ ਹੋ ਰਹੀ ਹੈ। ਭਰਤੀ ਲਈ ਰਜਿਸਟ੍ਰੇਸ਼ਨ ਅਤੇ ਭਰਤੀ ਪ੍ਰਕਿਰਿਆ ਸਬੰਧੀ ਜਾਣਕਾਰੀ ਲਈ ਏਅਰਫੋਰਸ ਸਟੇਸ਼ਨ ਅੰਬਾਲਾ ਕੈਂਟ ਤੋਂ ਜੂਨੀਅਰ ਵਾਰੰਟ ਅਫ਼ਸਰ ਆਰ.ਕੇ ਤ੍ਰਿਵੇਦੀ ਵਲੋਂ ਪਰੈਜ਼ੈਟੇਸ਼ਨ ਰਾਹੀਂ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵੈਬੀਨਾਰ ਰਾਹੀਂ ਜਿਲ੍ਹੇ ਦੇ ਸਮੂਹ ਸਕੂਲ ਮੁਖੀਆਂ/ਕੈਰੀਅਰ ਅਧਿਆਪਕਾਂ ਨੂੰ ਭਰਤੀ ਪ੍ਰਕਿਰਿਆ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਤਾਂ ਜੋ ਇਹ ਜਾਣਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਅਤੇ ਪੜ੍ਹ ਚੁੱਕੇ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਜਾ ਸਕੇ ਅਤੇ ਵਿਦਿਆਰਥੀ ਵੱਧ ਤੋਂ ਵੱਧ ਇਸ ਦਾ ਲਾਭ ਲੈ ਸਕਣ। ਵੈਬੀਨਾਰ ਵਿੱਚ 70 ਸਕੂਲਾਂ ਦੇ ਮੁਖੀਆਂ/ਕੈਰੀਅਰ ਅਧਿਆਪਕਾਂ ਵੱਲੋਂ ਭਾਗ ਲਿਆ ਗਿਆ। ਅਧਿਕਾਰੀ ਵੱਲੋਂ ਹਵਾਈ ਫੌਜ ਦੇ ਅਧਿਕਾਰੀਆਂ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਦਾ ਵੈਬੀਨਾਰ ਦੇ ਆਯੋਜਨ ਲਈ ਧੰਨਵਾਦ ਕੀਤਾ ਗਿਆ। ਵੈਬੀਨਾਰ ਦੇ ਆਯੋਜਨ ਲਈ ਲੈਕਚਰਾਰ ਸਰਕਾਰੀ ਸੈਕੰਡਰੀ ਸਕੂਲ ਮੱਲੂਪੋਤਾ ਬਲਦੀਸ਼ ਕੁਮਾਰ ਅਤੇ ਕੈਰੀਅਰ ਕਾਉਂਸਲਰ ਜਸਵੀਰ ਸਿੰਘ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਰਜਿਸਟ੍ਰੇਸ਼ਨ ਅਤੇ ਭਰਤੀ ਸਬੰਧੀ ਵਧੇਰੇ ਜਾਣਕਾਰੀ https://agnipathvayu.cdac.in ਤੇ ਲੋਗਇਨ ਕਰਕੇ ਲਈ ਜਾ ਸਕਦੀ hai

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।