01 ਅਗਸਤ 2024 ਪੰਜਾਬੀ ਖਬਰਨਾਮਾ : ਸਾਲ 2023-24 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 2748 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ, ਫਤਹਿਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਸੰਗਰੂਰ ਅਤੇ ਮਾਲੇਰਕੋਟਲਾ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਨੂੰ 14.01 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 2748 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਇਸ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ ਦੇ 224 ਲਾਭਪਾਤਰੀ, ਫਤਿਹਗੜ੍ਹ ਸਾਹਿਬ ਦੇ 38 ਲਾਭਪਾਤਰੀ, ਫਾਜ਼ਿਲਕਾ ਦੇ 111 ਲਾਭਪਾਤਰੀ, ਗੁਰਦਾਸਪੁਰ ਦੇ 182 ਲਾਭਪਾਤਰੀ, ਹੁਸ਼ਿਆਰਪੁਰ ਦੇ 181 ਲਾਭਪਾਤਰੀ, ਕਪੂਰਥਲਾ ਦੇ 24 ਲਾਭਪਾਤਰੀ, ਲੁਧਿਆਣਾ ਦੇ 760 ਲਾਭਪਾਤਰੀ, ਮੋਗਾ ਦੇ 18 ਲਾਭਪਾਤਰੀ, ਸ੍ਰੀ ਮੁਕਤਸਰ ਸਾਹਿਬ ਦੇ 33 ਲਾਭਪਾਤਰੀ, ਪਟਿਆਲਾ ਦੇ 883 ਲਾਭਪਾਤਰੀ, ਪਠਾਨਕੋਟ ਦੇ 37 ਲਾਭਪਾਤਰੀ, ਸੰਗਰੂਰ ਦੇ 155 ਲਾਭਪਾਤਰੀ ਅਤੇ ਮਲੇਰਕੋਟਲਾ ਦੇ 102 ਲਾਭਪਾਤਰੀ ਨੂੰ ਕਵਰ ਕੀਤਾ ਗਿਆ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।