01 ਅਗਸਤ 2024 ਪੰਜਾਬੀ ਖਬਰਨਾਮਾ ,ਪੀਟੀਆਈ, ਨਵੀਂ ਦਿੱਲੀ  : ਕੇਰਲ ਦੇ ਵਾਇਨਾਡ ‘ਚ ਜ਼ਮੀਨ ਖਿਸਕਣ ਕਾਰਨ ਭਾਰੀ ਤਬਾਹੀ ਹੋਈ ਹੈ। ਹੁਣ ਤੱਕ 167 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੈਂਕੜੇ ਲਾਪਤਾ ਹਨ। ਸੈਨਾ, ਐਨਡੀਆਰਐਫ ਅਤੇ ਪੁਲਿਸ ਬਲ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ।

ਇਸ ਦੇ ਨਾਲ ਹੀ ਭਾਜਪਾ ਨੇ ਇਸ ਤਬਾਹੀ ਨੂੰ ਲੈ ਕੇ ਕੇਰਲ ਸਰਕਾਰ ਅਤੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਿਆ ਹੈ। ਲੋਕ ਸਭਾ ਮੈਂਬਰ ਅਤੇ ਭਾਜਪਾ ਨੇਤਾ ਤੇਜਸਵੀ ਸੂਰਿਆ ਨੇ ਬੁੱਧਵਾਰ ਨੂੰ ਕਿਹਾ ਕਿ ਵਾਇਨਾਡ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਪਿਛਲੇ 1800 ਦਿਨਾਂ ਵਿੱਚ, ਉਨ੍ਹਾਂ ਨੇ ਸੰਸਦ ਵਿੱਚ ਇੱਕ ਵਾਰ ਵੀ ਜ਼ਮੀਨ ਖਿਸਕਣ ਅਤੇ ਹੜ੍ਹਾਂ ਦਾ ਮੁੱਦਾ ਨਹੀਂ ਉਠਾਇਆ।

ਰਾਹੁਲ ਗਾਂਧੀ ‘ਤੇ ਤੇਜਸਵੀ ਸੂਰਿਆ ਨੇ ਚੁੱਕੇ ਸਵਾਲ

ਤੇਜਸਵੀ ਸੂਰਿਆ ਨੇ ਅੱਗੇ ਕਿਹਾ, ਸਾਲ 2020 ਵਿੱਚ, ਕੇਰਲ ਰਾਜ ਆਫ਼ਤ ਪ੍ਰਬੰਧਨ ਅਥਾਰਟੀ ਨੇ ਵਾਇਨਾਡ ਵਿੱਚ ਜ਼ਮੀਨ ਖਿਸਕਣ ਵਾਲੇ ਖੇਤਰਾਂ ਤੋਂ 4000 ਪਰਿਵਾਰਾਂ ਨੂੰ ਤਬਦੀਲ ਕਰਨ ਦੀ ਸਲਾਹ ਦਿੱਤੀ ਸੀ। ਅੱਜ ਤੱਕ ਕੋਈ ਕਾਰਵਾਈ ਨਹੀਂ ਹੋਈ ਤੇ ਵਾਇਨਾਡ ਦੀ ਨੁਮਾਇੰਦਗੀ ਕਰ ਰਹੇ ਰਾਹੁਲ ਗਾਂਧੀ ਨੇ ਕਦੇ ਵੀ ਇਹ ਮੁੱਦਾ ਨਹੀਂ ਉਠਾਇਆ।

ਵਾਇਨਾਡ ਲਈ ਰਾਹੁਲ-ਪ੍ਰਿਅੰਕਾ ਰਵਾਨਾ

ਤੁਹਾਨੂੰ ਦੱਸ ਦੇਈਏ ਕਿ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਵੀਰਵਾਰ ਸਵੇਰੇ ਹੀ ਵਾਇਨਾਡ ਲਈ ਰਵਾਨਾ ਹੋ ਗਏ ਹਨ।ਦੋਵੇਂ ਨੇਤਾ ਆਫਤ ਤੋਂ ਪ੍ਰਭਾਵਿਤ ਲੋਕਾਂ ਨੂੰ ਮਿਲਣਗੇ। ਇਸ ਦੌਰਾਨ ਸੀਐਮ ਪਿਨਾਰਾਈ ਵਿਜਯਨ ਵੀ ਅੱਜ ਵਾਇਨਾਡ ਦਾ ਦੌਰਾ ਕਰਨਗੇ ਅਤੇ ਆਫ਼ਤ ਬਾਰੇ ਮੀਟਿੰਗ ਵਿੱਚ ਹਿੱਸਾ ਲੈਣਗੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।