ਅੰਮ੍ਰਿਤਸਰ 19 ਜਨਵਰੀ 2024–

               ਅਲਿਮਕੋ ਵਲੋਂ ਜਿਲ੍ਹਾ ਪ੍ਰਸਾਸ਼ਨ ਦੀ ਸਹਾਇਤਾ ਨਾਲ ਦਿਵਿਆਂਗਜਨਾਂ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਅਸੈਸਮੈਂਟ ਕੈਂਪ 16 ਅਕਤੂਬਰ ਤੋਂ 22 ਅਕਤੂਬਰ 2023 ਨੂੰ ਵੱਖ-ਵੱਖ ਥਾਵਾਂ ਤੇ ਲਗਾਏ ਗਏ ਸਨ ਅਤੇ ਇਸ ਮੌਕੇ ਬਜ਼ੁਰਗਾਂ ਅਤੇ ਦਿਵਿਆਂਗਜਨਾਂ ਦੀ ਮੈਡੀਕਲ ਅਸੈਸਮੈਂਟ ਕੀਤੀ ਗਈ ਸੀ।

               ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਵੱਖ-ਵੱਖ ਥਾਵਾਂ ਤੇ ਲਗਾਏ ਗਏ ਕੈਂਪਾਂ ਵਿੱਚ ਜਿਨ੍ਹਾਂ ਦਿਵਿਆਂਗਜਨਾਂ ਅਤੇ ਬਜ਼ੁਰਗਾਂ ਦੀ ਮੈਡੀਕਲ ਅਸੈਸਮੈਂਟ ਕੀਤੀ ਗਈ ਸੀ ਨੂੰ ਹੁਣ 22 ਤੋਂ 24 ਜਨਵਰੀ ਤੱਕ ਵੱਖ-ਵੱਖ ਥਾਵਾਂ ਤੇ ਕੈਂਪ ਲਗਾ ਕੇ ਸਹਾਇਕ ਉਪਕਰਨਾਂ ਦੀ ਵੰਡ ਕੀਤੀ ਜਾਵੇਗੀ। ਉਨਾਂ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲਬਾਗ, ਅਟਾਰੀ ਅਤੇ ਮਜੀਠਾ ਵਿਖੇ ਲਗਾਏ ਗਏ ਅਸੈਸਮੈਂਟ ਕੈਂਪ ਧਾਰਕਾਂ ਨੂੰ 22 ਜਨਵਰੀ ਨੂੰ ਸਰਕਾਰੀ ਸੀਨੀਅਰ ਸਕੂਲ ਸੈਕੰਡਰੀ ਗੋਲਬਾਗ ਵਿਖੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਜਨਾਲਾ      ਅਤੇ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਮਦਾਸ ਦੇ ਅਸੈਸਮੈਂਟ ਧਾਰਕਾਂ ਦਾ ਕੈਂਪ 23 ਜਨਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਜਨਾਲਾ ਵਿਖੇ ਲਗਾਇਆ ਜਾਵੇਗਾ। ਉਨਾਂ ਦੱਸਿਆ ਕਿ ਇਸੇ ਤਰ੍ਹਾਂ ਹੀ 29 ਜਨਵਰੀ ਨੂੰ ਰਘੂਨਾਥ ਡਲੀਆਨਾ ਮੰਦਿਰ ਜੰਡਿਆਲਾ ਗੁਰੂ ਅਤੇ ਮਾਤਾ ਗੰਗਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਦੇ ਮੈਡੀਕਲ ਅਸੈਸਮੈਂਟ ਕੈਂਪ ਧਾਰਕਾਂ ਦਾ ਕੈਂਪ ਜੰਡਿਆਲਾ ਗੁਰੂ ਵਿਖੇ ਹੀ ਲਗਾਇਆ ਜਾਵੇਗਾ।

               ਸ੍ਰੀ ਥੋਰੀ ਨੇ ਦੱਸਿਆ ਕਿ ਇਨਾਂ ਕੈਂਪਾਂ ਨੂੰ ਲਗਾਉਣ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਨੇ ਸੈਕਟਰੀ ਰੈਡ ਕਰਾਸ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਨਾਂ ਕੈਂਪਾਂ ਵਿੱਚ ਵੀਲ੍ਹ ਚੇਅਰਾਂ ਦਾ ਪ੍ਰਬੰਧ ਜ਼ਰੂਰ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਦਿਵਿਆਂਗਜਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਉਨਾਂ ਦਿਵਿਆਂਗਜਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨਾਂ ਕੈਂਪਾਂ ਵਿੱਚ ਜ਼ਰੂਰ ਪੁੱਜਣ ਅਤੇ ਆਪੋ ਆਪਣੇ ਸਹਾਇਕ ਉਪਰਕਨ ਪ੍ਰਾਪਤ ਕਰਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।