02 ਅਗਸਤ 2024 ਪੰਜਾਬੀ ਖਬਰਨਾਮਾ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਗੁਰਦਾਸਪੁਰ (Gurdaspur) ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਰਤੀ ਟ੍ਰੇਨਿੰਗ (Recruit training) ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਗੁਰਦਾਸਪੁਰ ਵਿਖੇ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਜਿਸ ਦਾ ਵੱਧ ਤੋਂ ਵੱਧ ਫ਼ਾਇਦਾ ਉਠਾਇਆ ਜਾਵੇ ਅਤੇ ਵੱਧ ਤੋਂ ਵੱਧ ਬੱਚੇ ਟਰੇਨਿੰਗ ਪ੍ਰਾਪਤ ਕਰਨ। ਸੈਨਾ, ਬੀ.ਐੱਸ.ਐੱਫ਼ (Border Security Force), ਸੀ.ਆਰ.ਪੀ.ਐੱਫ਼, ਸੀ.ਆਈ.ਐੱਸ.ਐੱਫ਼. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹਿਤ ਅਗਲਾ ਟਰੇਨਿੰਗ ਕਾਡਰ ਮਿਤੀ 5 ਅਗਸਤ 2024 ਤੋਂ ਸ਼ੁਰੂ ਹੋ ਰਿਹਾ ਹੈ।

ਇਸ ਕਾਡਰ ਵਿੱਚ ਸਾਬਕਾ ਸੈਨਿਕਾਂ ਦੇ ਬੱਚੇ, ਸੈਨਿਕਾਂ ਦੇ ਬੱਚੇ, ਸੈਨਿਕਾਂ ਦੀਆਂ ਵਿਧਵਾਵਾਂ ਦੇ ਬੱਚੇ ਅਤੇ ਸੇਵਾ ਕਰ ਰਹੇ ਸੈਨਿਕਾਂ ਅਤੇ ਸਿਵਲੀਅਨਾਂ (Civilians) ਦੇ ਬੱਚਿਆਂ ਨੂੰ ਭਰਤੀ ਸਬੰਧੀ ਤਿਆਰੀ ਕਰਵਾਈ ਜਾਵੇਗੀ। ਇਸ ਟਰੇਨਿੰਗ ਵਿੱਚ ਸਰੀਰਿਕ ਫਿਟਨੈੱਸ (Physical fitness) ਦੇ ਨਾਲ ਲਿਖਤੀ ਪ੍ਰੀਖਿਆ ਦੀ ਵੀ ਸਿਖਲਾਈ ਦਿੱਤੀ ਜਾਵੇਗੀ। ਜਿਸ ਦੇ ਲਈ ਸਰਕਾਰ ਵੱਲੋਂ ਸਲੈਕਟ ਕਰਕੇ ਉੱਚ ਦਰਜੇ ਦਾ ਸਟਾਫ਼ ਮੁਹੱਈਆ ਕਰਵਾਇਆ ਹੋਇਆ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।