6 ਅਗਸਤ 2024 : ਜੇਕਰ ਤੁਹਾਡਾ ਜਾਂ ਤੁਹਾਡੇ ਪਰਿਵਾਰ ਵਿੱਚ ਕਿਸੇ ਦਾ ਵੀ ਸਟੇਟ ਬੈਂਕ ਆਫ ਇੰਡੀਆ (SBI) ਵਿੱਚ ਖਾਤਾ ਹੈ, ਤਾਂ ਇਹ ਖਬਰ ਤੁਹਾਡੇ ਲਈ ਬਹੁਤ ਫਾਇਦੇਮੰਦ ਹੈ। ਸਰਕਾਰ ਨੇ ਕਰੋੜਾਂ ਖਾਤਾ ਧਾਰਕਾਂ ਲਈ ਅਲਰਟ ਜਾਰੀ ਕੀਤਾ ਹੈ। ਪ੍ਰੈੱਸ ਇਨਫਰਮੇਸ਼ਨ ਬਿਊਰੋ (Press Information Bureau (PIB) ਦੀ ਫੈਕਟ ਚੈਕ ਯੂਨਿਟ ਨੇ ਸੋਸ਼ਲ ਮੀਡੀਆ ‘ਤੇ ਘੁੰਮ ਰਹੇ ਇੱਕ ਮੈਜਿਸ ਨੂੰ ਲੈ ਕੇ ਚੇਤਾਵਨੀ ਦਿੱਤੀ ਹੈ, ਜੇਕਰ ਤੁਸੀਂ SBI ਦੇ ਗਾਹਕ ਹੋ ਤਾਂ ਤੁਹਾਨੂੰ ਸਾਵਧਾਨ ਰਹਿਣ ਦੀ ਜ਼ਰੂਰਤ ਹੈ ਇੱਕ ਛੋਟੀ ਜਿਹੀ ਗ਼ਲਤੀ ਤੁਹਾਡੇ ਤੇ ਭਾਰੀ ਪੈ ਸਕਦੀ ਹੈ। ਸਪੈਮ ਅਤੇ ਧੋਖਾਧੜੀ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ PIB ਨੇ ਹੁਣ ਗਾਹਕਾਂ ਲਈ ਅਲਰਟ ਜਾਰੀ ਕੀਤਾ ਹੈ। ਦਰਅਸਲ, ਸਾਈਬਰ ਅਪਰਾਧੀ ਨਵੇਂ-ਨਵੇਂ ਤਰੀਕਿਆਂ ਨਾਲ ਲੋਕਾਂ ਨੂੰ ਧੋਖਾਧੜੀ ਦਾ ਸ਼ਿਕਾਰ ਬਣਾ ਰਹੇ ਹਨ। ਪਿਛਲੇ ਕੁੱਝ ਸਮੇਂ ‘ਚ ਰਿਵਾਰਡ ਪੁਆਇੰਟ ਸਕੈਮ ਦਾ ਨਵਾਂ ਤਰੀਕਾ ਸਾਹਮਣੇ ਆਇਆ ਹੈ। ਇਸੇ ਨੂੰ ਲੈ ਕੇ ਹੁਣ ਗਾਹਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।