7 ਅਗਸਤ 2024 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਪ ਰਾਜਪਾਲ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਕੈਬਨਿਟ ਮੰਤਰੀ ਆਤਿਸ਼ੀ 15 ਅਗਸਤ ਨੂੰ ਸ਼ਹਿਰ’; ਸੁਤੰਤਰਤਾ ਦਿਵਸ ਸਮਾਰੋਹ ‘ਤੇ ਉਨ੍ਹਾਂ ਦੀ ਥਾਂ ਰਾਸ਼ਟਰੀ ਝੰਡਾ ਲਹਿਰਾਵੇਗੀ।

ਮਨੀ ਲਾਂਡਰਿੰਗ ਮਾਮਲੇ ’ਚ ਤਿਹਾੜ ਜੇਲ੍ਹ ਵਿਚ ਬੰਦ ਹਨ ਕੇਜਰੀਵਾਲ

ਕੇਜਰੀਵਾਲ ਇਸ ਸਮੇਂ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਤਿਹਾੜ ਜੇਲ੍ਹ ’ਚ ਬੰਦ ਹਨ। ਕੇਜਰੀਵਾਲ ਨੇ ਉਪ-ਰਾਜਪਾਲ ਵੀਕੇ ਸਕਸੈਨਾ ਨੂੰ ਜੇਲ੍ਹ ਤੋਂ ਪੱਤਰ ਲਿਖਿਆ ਹੈ ਕਿ ਆਤਿਸ਼ੀ 15 ਅਗਸਤ ਨੂੰ ਉਨ੍ਹਾਂ ਦੀ ਥਾਂ ‘ਤੇ ਤਿਰੰਗਾ ਲਹਿਰਾਵੇਗੀ।

ਹਰ ਸਾਲ ਛਤਰਸਾਲ ਸਟੇਡੀਅਮ ’ਚ ਹੁੰਦਾ ਹੈ ਪ੍ਰੋਗਰਾਮ

ਹਰ ਸਾਲ ਦਿੱਲੀ ਸਰਕਾਰ ਦਾ ਸੁਤੰਤਰਤਾ ਦਿਵਸ ਸਮਾਰੋਹ ਛਤਰਸਾਲ ਸਟੇਡੀਅਮ ਵਿਚ ਹੁੰਦਾ ਹੈ ਤੇ ਕੇਜਰੀਵਾਲ ਇਕੱਠ ਨੂੰ ਸੰਬੋਧਨ ਕਰਦੇ ਹਨ

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।