12 ਅਗਸਤ 2024 : ਸਾਲ 2023 ‘ਚ ‘ਪਠਾਨ’ ਨਾਲ 4 ਸਾਲ ਬਾਅਦ ਵਾਪਸੀ ਕਰਨ ਵਾਲੇ ਸ਼ਾਹਰੁਖ ਖਾਨ ਨੇ ਇਕ ਹੋਰ ਉਪਲੱਬਧੀ ਹਾਸਲ ਕੀਤੀ ਹੈ। ਸ਼ਾਹਰੁਖ ਨੂੰ ਸਵਿਟਜ਼ਰਲੈਂਡ ‘ਚ 77ਵੇਂ ਲੋਕਾਰਨੋ ਫਿਲਮ ਫੈਸਟੀਵਲ ‘ਚ ਕਰੀਅਰ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸ਼ਾਹਰੁਖ ਨੇ ਇਸ ਤੋਂ ਪਹਿਲਾਂ ‘ਪਠਾਨ’, ‘ਜਵਾਨ’ ਅਤੇ ‘ਡਿੰਕੀ’ ਵਰਗੀਆਂ ਬਲਾਕਬਸਟਰ ਫਿਲਮਾਂ ਦਿੱਤੀਆਂ ਹਨ। ਐਵਾਰਡ ਮਿਲਣ ਤੋਂ ਬਾਅਦ ਸ਼ਾਹਰੁਖ ਨੇ ਫਿਲਮ ਫੈਸਟੀਵਲ ‘ਚ ਆਪਣੇ ਭਾਸ਼ਣ ਨਾਲ ਲੋਕਾਂ ਦਾ ਦਿਲ ਜਿੱਤ ਲਿਆ। ਇਸ ਦੇ ਨਾਲ ਹੀ ਵਾਇਰਲ ਹੋਏ ਇਵੈਂਟ ਦਾ ਇਕ ਵੀਡੀਓ ਦੇਖ ਕੇ ਲੋਕ ਸ਼ਾਹਰੁਖ ਦੀ ਆਲੋਚਨਾ ਕਰ ਰਹੇ ਹਨ।

ਇਸ ਵੀਡੀਓ ‘ਚ ਸ਼ਾਹਰੁਖ ਖਾਨ ਇਕ ਬਜ਼ੁਰਗ ਵਿਅਕਤੀ ਨੂੰ ਧੱਕਾ ਦਿੰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ 77ਵੇਂ ਲੋਕਾਰਨੋ ਫਿਲਮ ਫੈਸਟੀਵਲ ਦੇ ਰੈੱਡ ਕਾਰਪੇਟ ‘ਤੇ ਸੋਲੋ ਪੋਜ਼ ਦੇਣ ਤੋਂ ਪਹਿਲਾਂ ਉਹ ਇਕ ਬਜ਼ੁਰਗ ਵਿਅਕਤੀ ਨੂੰ ਆਪਣੇ ਦੋਵੇਂ ਹੱਥਾਂ ਨਾਲ ਪਿੱਛੇ ਵੱਲ ਧੱਕਾ ਦਿੰਦੇ ਹਨ। ਇਸ ਦੌਰਾਨ ਉਨ੍ਹਾਂ ਦੇ ਚਿਹਰੇ ‘ਤੇ ਹਲਕੀ ਜਿਹੀ ਮੁਸਕਾਨ ਵੀ ਦੇਖੀ ਜਾ ਸਕਦੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।