22 ਅਗਸਤ 2024 : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਆਪਣੀ ਆਵਾਜ਼ ਨਾਲ ਲੋਕਾਂ ਨੂੰ ਦੀਵਾਨਾ ਬਣਾਇਆ ਸੀ। ਭਾਵੇਂ ਉਹ ਹੁਣ ਇਸ ਦੁਨੀਆ ‘ਚ ਨਹੀਂ ਰਹੇ ਪਰ ਲੋਕ ਉਨ੍ਹਾਂ ਦੇ ਕਈ ਹਿੱਟ ਗੀਤਾਂ ਕਾਰਨ ਉਨ੍ਹਾਂ ਨੂੰ ਯਾਦ ਕਰਦੇ ਹਨ। ਉਨ੍ਹਾਂ ਦੇ ਇਸ ਦੁਨੀਆਂ ਤੋਂ ਜਾਣ ਤੋਂ ਬਾਅਦ ਵੀ ਕਈ ਗੀਤ ਰਿਲੀਜ਼ ਕੀਤੇ ਗਏ ਹਨ, ਜਿਨ੍ਹਾਂ ਨੂੰ ਲੋਕਾਂ ਵਲੋਂ ਕਾਫੀ ਹੁੰਗਾਰਾ ਮਿਲਿਆ ਹੈ।
ਇਸੀ ਵਿਚਾਲੇ ਉਨ੍ਹਾਂ ਦਾ ਇਕ ਗੀਤ ਆਉਣ ਵਾਲਾ ਹੈ। ਸਿੱਧੂ ਮੂਸੇਵਾਲਾ ਇਕ ਵਾਰ ਫਿਰ ਫੈਨਜ਼ ਦੇ ਦਿੱਲ ‘ਤੇ ਰਾਜ਼ ਕਰਨ ਲਈ ਤਿਆਰ ਹਨ। ਦਰਅਸਲ ਮੂਸੇਵਾਲਾ ਦਾ ਨਵਾਂ ਗੀਤ ‘ਅਟੈਚ’ ਜਲਦ ਹੀ ਰਿਲੀਜ਼ ਹੋਣ ਵਾਲਾ ਹੈ। ਇਸਦੀ ਜਾਣਕਾਰੀ ਉਨ੍ਹਾਂ ਦੇ ਸੋਸ਼ਲ ਮੀਡੀਆ ਉੱਤੇ ਦਿੱਤੀ ਗਈ ਹੈ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ਪੇਜ ਉੱਤੇ ਗੀਤ ‘ਅਟੈਚ’ ਦਾ ਪੋਸਟਰ ਸ਼ੇਅਰ ਕੀਤਾ ਗਿਆ ਹੈ। ਪੋਸਟ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਹੋਇਆ ਹੈ ਕਿ READY? ATTACH Releasing on Aug 30.. ਦੱਸ ਦੇਈਏ ਕਿ ਗਾਇਕ ਦੀ ਮੌਤ ਤੋਂ ਬਾਅਦ ਇਹ ਉਨ੍ਹਾਂ ਦਾ 9ਵਾਂ ਗੀਤ ਹੈ। ਗੀਤ ਦੇ ਪੋਸਟਰ ਨੂੰ ਵੇਖ ਕੇ ਫੈਨਜ਼ ਕਾਫੀ ਉਤਸ਼ਾਹਿਤ ਹਨ ਅਤੇ ਲਗਾਤਾਰ ਕਮੈਂਟ ਕਰਕੇ ਆਪਣਾ ਪਿਆਰ ਦਿਖਾ ਰਹੇ ਹਨ।
ਦੱਸ ਦੇਈਏ ਕਿ ਇਸ ਸਾਲ ਜੂਨ ਵਿੱਚ ਸਿੱਧੂ ਮੂਸੇਵਾਲਾ ਦਾ 8ਵਾਂ ਗੀਤ ‘Dilemma’ ਅੱਜ ਰਿਲੀਜ਼ ਹੋ ਗਿਆ ਹੈ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਪੂਰ ਪਿਆਰ ਮਿਲਿਆ ਸੀ। ਸਿੱਧੂ ਮੂਸੇਵਾਲਾ ਨੇ ਇਸ ਗੀਤ ਰਾਹੀਂ ਇੱਕ ਵਾਰ ਫਿਰ ਹਲਚਲ ਮਚਾ ਦਿੱਤੀ ਸੀ। ਤੁਹਾਨੂੰ ਦੱਸ ਦੇਈਏ ਕਿ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਉਨ੍ਹਾਂ ਦਾ 8ਵਾਂ ਗੀਤ ਸੀ, ਜੋ ਰਿਲੀਜ਼ ਹੁੰਦੇ ਹੀ ਕਾਫੀ ਹਿੱਟ ਹੋ ਗਿਆ ਸੀ।