23 ਅਗਸਤ 2024 : ਅੰਮ੍ਰਿਤਸਰ : ਇੰਡੀਗੋ ਦੇ ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ ਵਿਚ ਥਾਣਾ ਏਅਰਪੋਰਟ ਦੀ ਪੁਲਿਸ ਨੇ ਪੁਲਿਸ ਲਾਈਨ ਫ਼ਿਰੋਜ਼ਪੁਰ ਤੋਂ ਇਕ ਮੁਲਜਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਵਿਕਰਮਜੀਤ ਸਿੰਘ ਉਰਫ਼ ਵਿੱਕੀ ਵਾਸੀ ਪਿੰਡ ਮਲੋਕਦੀਮ ਫ਼ਿਰੋਜ਼ਪੁਰ ਹਾਲ, ਕੁਆਟਰ ਨੰਬਰ 85, ਪੁਲਿਸ ਲਾਈਨ ਫ਼ਿਰੋਜ਼ਪੁਰ ਵਜੋਂ ਹੋਈ ਹੈ ਅਤੇ ਉਹ ਪੰਜਾਬ ਪੁਲਿਸ ਵਿਚ ਦਰਜਾ-4 ਦਾ ਮੁਲਾਜ਼ਮ ਹੈ। ਪੁਲਿਸ ਮੁਲਜ਼ਮ ਤੋਂ ਅਜੇ ਪੁੱਛਗਿੱਛ ਕਰ ਰਹੀ ਹੈ ਅਤੇ ਉਸ ਦੇ ਕਈ ਹੋਰ ਸਾਥੀਆ ਦੀ ਪਛਾਣ ਕਰਨ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ।