4 ਸਤੰਬਰ 2024 : ਭਾਰਤੀ ਪੈਰਾ ਨਿਸ਼ਾਨੇਬਾਜ਼ ਅਵਨੀ ਲੇਖਰਾ ਅੱਜ ਇੱਥੇ ਪੈਰਿਸ ਪੈਰਾਲੰਪਿਕ ਵਿੱਚ ਮਹਿਲਾ 50 ਮੀਟਰ ਰਾਈਫਲ 3 ਪੁਜ਼ੀਸ਼ਨਜ਼ ਐੱਸਐੱਚ1 ਈਵੈਂਟ ਦੇ ਫਾਈਨਲ ਵਿੱਚ ਪੰਜਵੇਂ ਸਥਾਨ ’ਤੇ ਰਹੀ। ਉਸ ਨੇ 420.6 ਅੰਕਾਂ ਨਾਲ ਆਪਣੀ ਮੁਹਿੰਮ ਖ਼ਤਮ ਕੀਤੀ। ਇਸ ਤੋਂ ਪਹਿਲਾਂ ਉਸ ਨੇ ਕੁਆਲੀਫਾਇਰ ਗੇੜ ਵਿੱਚ ਸੱਤਵੇਂ ਸਥਾਨ ’ਤੇ ਰਹਿ ਕੇ ਫਾਈਨਲ ਵਿੱਚ ਜਗ੍ਹਾ ਬਣਾਈ ਸੀ। ਇਸ ਤੋਂ ਪਹਿਲਾਂ ਉਹ 10 ਮੀਟਰ ਰਾਈਫਲ ਵਿੱਚ ਸੋਨ ਤਗ਼ਮਾ ਜਿੱਤ ਚੁੱਕੀ ਹੈ। ਉਧਰ ਭਾਰਤ ਦੀ ਮੋਨਾ ਅਗਰਵਾਲ 13ਵੇਂ ਸਥਾਨ ’ਤੇ ਰਹਿ ਕੇ ਫਾਈਨਲ ਵਿੱਚ ਪਹੁੰਚਣ ਤੋਂ ਖੁੰਝ ਗਈ। ਅਵਨੀ ਨੇ ਕੁੱਲ 1159 ਜਦਕਿ ਮੋਨਾ ਨੇ 1147 ਅੰਕ ਬਣਾਏ। ਅਵਨੀ ਨੇ ਮਹਿਲਾ 10 ਮੀਟਰ ਰਾਈਫਲ ਐੱਸਐੱਚ1 ਈਵੈਂਟ ਵਿੱਚ ਸੋਨ ਤਗ਼ਮਾ ਜਦਕਿ ਮੋਨਾ ਨੇ ਕਾਂਸੇ ਦਾ ਤਗ਼ਮਾ ਜਿੱਤਿਆ ਸੀ। ਅਵਨੀ ਨੇ ਟੋਕੀਓ ਪੈਰਾਲੰਪਿਕ ’ਚ ਵੀ ਇਸ ਈਵੈਂਟ ’ਚ ਸੋਨ ਤਮਗਾ ਜਿੱਤਿਆ ਸੀ ਅਤੇ ਇਹ ਖਿਤਾਬ ਬਰਕਰਾਰ ਰੱਖਣ ਵਾਲੀ ਪਹਿਲੀ ਭਾਰਤੀ ਖਿਡਾਰਨ ਬਣ ਗਈ ਸੀ। 

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।