11 ਸਤੰਬਰ 2024 : ਫ਼ਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਬਾਬਾ ਫ਼ਰੀਦ ਦੇ ਆਗਮਨ ਪੁਰਬ ’ਤੇ ਬਾਬਾ ਫ਼ਰੀਦ ਹਾਕੀ ਕਲੱਬ ਵੱਲੋਂ 32ਵਾਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ 19 ਸਤੰਬਰ ਤੋਂ 23 ਸਤੰਬਰ ਤੱਕ ਇੱਥੇ ਹਾਕੀ ਗਰਾਊਂਡ ਵਿੱਚ ਕਰਵਾਇਆ ਜਾ ਰਿਹਾ ਹੈ। ਕਲੱਬ ਦੇ ਪ੍ਰਧਾਨ ਤੇਜਿੰਦਰ ਸਿੰਘ ਮੌੜ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਦੇਸ਼ ਦੀਆਂ 12 ਨਾਮਵਰ ਟੀਮਾਂ ਹਿੱਸਾ ਲੈਣਗੀਆਂ। ਕਲੱਬ ਦੇ ਜਨਰਲ ਸਕੱਤਰ ਹਰਜੀਤ ਸਿੰਘ ਬੋਦਾ, ਹਰਦੇਵ ਸਿੰਘ ਅਤੇ ਗੁਰਿੰਦਰ ਸਿੰਘ ਬਾਵਾ ਨੇ ਦੱਸਿਆ ਕਿ ਟੂਰਨਾਮੈਂਟ ਦਾ ਉਦਘਾਟਨ 19 ਸਤੰਬਰ ਨੂੰ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਕਰਨਗੇ ਅਤੇ ਇਨਾਮਾਂ ਦੀ ਵੰਡ 23 ਸਤੰਬਰ ਨੂੰ ਹੋਵੇਗੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।