ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਘਰ ਦੇ ਬਾਹਰੋਂ ਅਚਾਨਕ ਲਾਪਤਾ ਹੋਈ 24 ਸਾਲ ਦੀ ਔਰਤ ਸਬੰਧੀ 12 ਦਿਨ ਬੀਤ ਜਾਣ ਦੇ ਬਾਵਜੂਦ ਕੋਈ ਸੂਚਨਾ ਨਹੀਂ ਮਿਲ ਰਹੀ l ਔਰਤ ਦੇ ਗੁੰਮ ਹੋਣ ਤੋਂ ਬਾਅਦ ਉਸਦਾ ਪਤੀ ਅਤੇ ਦੋ ਬੱਚੇ ਬੇਹਦ ਪਰੇਸ਼ਾਨ ਹਨ l ਔਰਤ ਦੇ ਪਤੀ ਨੇ ਖ਼ਦਸ਼ਾ ਜ਼ਾਹਰ ਕੀਤਾ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸਦੀ ਪਤਨੀ ਨੂੰ ਨਜਾਇਜ਼ ਹਿਰਾਸਤ ਵਿੱਚ ਰੱਖਿਆ ਹੋਇਆ ਹੈ l ਸ਼ਿਵਪੁਰੀ ਇਲਾਕੇ ਦੇ ਰਹਿਣ ਵਾਲੇ ਔਰਤ ਦੇ ਪਤੀ ਨੇ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਦੱਸਿਆ ਕਿ 1 ਸਤੰਬਰ ਨੂੰ ਉਸਦੀ ਪਤਨੀ ਘਰ ਦੇ ਬਾਹਰੋਂ ਅਚਾਨਕ ਲਾਪਤਾ ਹੋ ਗਈ l ਪਰਿਵਾਰਿਕ ਮੈਂਬਰਾਂ ਨੇ ਕਈ ਦਿਨਾਂ ਤੱਕ ਵਾਕਫ ਵਿਅਕਤੀਆਂ ਅਤੇ ਰਿਸ਼ਤੇਦਾਰਾਂ ਕੋਲੋਂ ਪੁੱਛਗਿੱਛ ਕੀਤੀ ਪਰ ਔਰਤ ਸਬੰਧੀ ਕੋਈ ਸੂਚਨਾ ਨਾ ਮਿਲੀ l 12 ਦਿਨ ਬੀਤ ਜਾਣ ਦੇ ਬਾਵਜੂਦ ਉਸਦਾ ਕੋਈ ਸੁਰਾਗ ਨਹੀਂ ਮਿਲ ਰਿਹਾ l ਔਰਤ ਦੇ ਪਤੀ ਨੇ ਸ਼ੱਕ ਜ਼ਾਹਿਰ ਕੀਤਾ ਕਿ ਅਣਪਛਾਤੇ ਵਿਅਕਤੀਆਂ ਨੇ ਆਪਣੇ ਨਿੱਜੀ ਸਵਾਰਥ ਲਈ ਉਸ ਨੂੰ ਕਿਧਰੇ ਲੁਕਾ ਕੇ ਰੱਖਿਆ ਹੋਇਆ ਹੈ l ਉਧਰੋਂ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਦਰੇਸੀ ਦੇ ਏਐਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਅਣਪਛਾਤੇ ਮੁਲਜ਼ਮ ਦੇ ਖ਼ਿਲਾਫ਼ ਮੁਕਦਮਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।