20 ਸਿਤੰਬਰ 2024 : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਖੇਤੀ ਅਧਿਕਾਰੀਆਂ ਦੀ ਟੀਮ ਅਤੇ ਥਾਣਾ ਬੱਧਨੀ ਕਲਾਂ ਮੁਖੀ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਾਲੀ ਪੁਲੀਸ ਟੀਮ ਦੀ ਮਦਦ ਨਾਲ ਗੁਰੂਗ੍ਰਾਮ (ਹਰਿਆਣਾ) ਦੀ ਨਾਮੀ ਕੰਪਨੀ ਦੇ ਬ੍ਰਾਂਡ ਵਾਲੇ ਥੈਲਿਆਂ ’ਚ ਵੇਚੀ ਜਾ ਰਹੀ ਨਕਲੀ ਖਾਦ ਦਾ ਪਰਦਾਫ਼ਾਸ਼ ਕਰਦਿਆਂ ਖਾਦ ਦੀਆਂ ਭਰੀਆਂ ਦੋ ਗੱਡੀਆਂ ਜ਼ਬਤ ਕੀਤੀਆਂ ਹਨ।

ਥਾਣਾ ਮੁਖੀ ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਬਲਾਕ ਖੇਤੀਬਾੜੀ ਅਫ਼ਸਰ ਗੁਰਇਕਬਾਲ ਸਿੰਘ ਦੇ ਬਿਆਨ ਉਤੇ ਦੋ ਡੀਲਰਾਂ ਵਿਕਾਸ ਵਾਸੀ ਫ਼ਿਰੋਜ਼ਪੁਰ ਤੇ ਜਸਵਿੰਦਰ ਸਿੰਘ ਪਿੰਡ ਦੁਸਾਂਝ ਤੇ ਗੱਡੀ ਚਾਲਕਾਂ ਬਾਜ ਵਾਸੀ ਫ਼ਿਰੋਜ਼ਪੁਰ ਅਤੇ ਸਤਨਾਮ ਸਿੰਘ ਵਾਸੀ ਗੁਰੂ ਹਰਸਹਾਏ ਖ਼ਿਲਾਫ਼ ਖਾਦ ਕੰਟਰੋਲ ਅਤੇ ਜ਼ਰੂਰੀ ਵਸਤੂਆਂ ਦੇ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਕੇ ਚਾਰਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਕੁਲਵੰਤ ਸਿੰਘ ਪਿੰਡ ਦੌਧਰ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਦੋ ਗੱਡੀਆਂ ਖਾਦ ਦੇ ਆਉਣ ’ਤੇ ਮੁਲਜ਼ਮਾਂ ਵੱਲੋਂ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਡੀਏਪੀ ਖਾਦ ਨੂੰ ਪਾਣੀ ਵਿੱਚ ਪਾਇਆ ਤਾਂ ਪਾਣੀ ਦਾ ਰੰਗ ਕਾਲਾ ਹੋ ਗਿਆ, ਜਿਸ ’ਤੇ ਉਨ੍ਹਾਂ ਨੂੰ ਖਾਦ ਨਕਲੀ ਹੋਣ ਦਾ ਸ਼ੱਕ ਹੋਇਆ। ਸੂਚਨਾ ਮਿਲਦੇ ਹੀ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਬਰਾੜ ਟੀਮ ਨਾਲ ਪੁੱਜੇ ਅਤੇ ਪੁਲੀਸ ਨੂੰ ਇਤਲਾਹ ਦਿੱਤੀ ਗਈ।

ਕਿਸਾਨਾਂ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਖੁੱਡੀਆਂ

ਇਸ ਸੰਬਧੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਦਿੱਤੀਆਂ ਕਿ ਹਨ ਕਿਸਾਨਾਂ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖਸ਼ਿਆ ਨਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਸਤੇ ਭਾਅ ’ਤੇ ਵੇਚਣ ਲਈ ਲਿਆਂਦੀ ਜਾ ਰਹੀ ਨਕਲੀ ਡੀਏਪੀ ਖਾਦ ਸਬੰਧੀ ਕਾਰਵਾਈ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਦੀ ਅਗਵਾਈ ਵਿੱਚ ਖੇਤੀਬਾੜੀ ਵਿਭਾਗ ਦੀ ਟੀਮ ਨੇ ਖਾਦ ਦੇ ਨਮੂਨੇ ਹਾਸਲ ਕਰਕੇ ਖ਼ਿਲਾਫ਼ ਐਫ਼ਆਈਆਰ ਵੀ ਦਰਜ਼ ਕਰਵਾ ਦਿੱਤੀ ਗਈ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।