25/09/2024 : ਪੰਜਾਬ ਸਰਕਾਰ ਨੇ ਬੁੱਧਵਾਰ ਨੂੰ 49 ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਸ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਡੀਸੀ ਸੰਦੀਪ ਕੁਮਾਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ 2015 ਬੈਚ ਦੇ ਆਈਏਐਸ ਅਧਿਕਾਰੀ ਗੁਲਪ੍ਰੀਤ ਸਿੰਘ ਔਲਖ ਨੂੰ ਡੀਸੀ ਲਗਾਇਆ ਗਿਆ ਹੈ। ਔਲਖ ਨੇ ਦੋ ਦਿਨ ਪਹਿਲਾਂ ਹੀ ਅੰਮ੍ਰਿਤਸਰ ਨਗਰ ਨਿਗਮ ਦੇ ਕਮਿਸ਼ਨਰ ਵਜੋਂ ਚਾਰਜ ਸੰਭਾਲਿਆ ਸੀ।