7 ਅਕਤੂਬਰ 2024 : ਅੰਮ੍ਰਿਤਸਰ ਦੇ ਨਾਲ ਲੱਗਦੇ ਪਿੰਡ ਗੁਮਾਨਪੁਰਾ ਚੋ ਇਕ ਖਬਰ ਸਾਹਮਣੇ ਆਈ ਹੈ ਜਿਥੇ ਕਿ ਤਿੰਨ ਜਿਗਰੀ ਯਾਰਾਂ ਦੀ ਇਕੱਠਿਆਂ ਸੜਕ ਹਾਦਸੇ ਵਿਚ ਮੌਤ ਹੋ ਗਈ । ਇਹ ਨੌਜਵਾਨ ਇੱਕੋ ਪਿੰਡ ਦੇ ਸੀ। ਨੌਜਵਾਨਾਂ ਦੀ ਮੌਤ ਤੋਂ ਬਾਅਦ ਪੂਰੇ ਪਿੰਡ ਦੇ ਵਿੱਚ ਸੋਗ ਦੀ ਲਹਿਰ ਫੇਲ ਗਈ ਅਤੇ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।
ਦੱਸ ਦੇਈਏ ਕਿ ਨੌਜਵਾਨ ਪਿੰਡ ਗੁਮਾਨਪੁਰਾ ਤੋਂ ਰਾਤ ਤਕਰੀਬਨ 8 ਵਜੇ ਇੱਕੋ ਮੋਟਰਸਾਈਕਲ ਤੇ ਸਵਾਰ ਹੋ ਕੇ ਗੋਇੰਦਵਾਲ ਮੱਥਾ ਟੇਕਣ ਲਈ ਨਿਕਲੇ ਸੀ। ਹਾਦਸੇ ’ਚ ਮਾਰੇ ਗਏ ਦੋ ਨੌਜਵਾਨਾਂ ਦੀ ਉਮਰ 21- 22 ਸਾਲ ਅਤੇ ਤੀਸਰੇ ਦੀ ਉਮਰ16 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ, ਵਿਜੇ ਸਿੰਘ ਤੇ ਸੌਰਵ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਹਾਦਸੇ ਵਿੱਚ ਮਾਰੇ ਗਏ ਵਿਜੇ ਸਿੰਘ 21 ਸਾਲਾ ਨੌਜਵਾਨ ਦੇ ਵੱਡੇ ਭਰਾ ਦੀ 7 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ।