10 ਅਕਤੂਬਰ 2024 : ਪਿੰਡ ਭੰਮੇ ਕਲਾਂ ਵਿਖੇ ਵਿਅਕਤੀ ਵੱਲੋਂ ਆਪਣੇ ਭਰਾ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ (35) ਪੁੱਤਰ ਹੰਸਾ ਸਿੰਘ ਵਾਸੀ ਭੰਮਾਂ ਕਲਾਂ ਦਾ ਆਪਣੇ ਭਰਾ ਕਾਲਾ ਸਿੰਘ ਨਾਲ ਕਿਸੇ ਗੱਲ ਨੁੰ ਲੈ ਕੇ ਝਗੜਾ ਹੋ ਗਿਆ। ਇਸ ਦੌਰਾਨ ਕਾਲਾ ਸਿੰਘ ਨੇ ਆਪਣੇ ਭਰਾ ਗੁਰਪ੍ਰੀਤ ਸਿੰਘ ਦੇ ਸਿਰ ਤੇ ਘੋਟਣੇ ਨਾਲ ਵਾਰ ਕਰ ਦਿੱਤਾ। ਜਿਸ ਦੌਰਾਨ ਜਿਆਦਾ ਸੱਟ ਲੱਗਣ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਥਾਣਾ ਝੁਨੀਰ ਦੀ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਕਾਰਵਾਈ ਆਰੰਭੀ ਦਿੱਤੀ ਹੈ। ਮ੍ਰਿਤਕ ਗੁਰਪ੍ਰੀਤ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।