10 ਅਕਤੂਬਰ 2024 : ਇਥੇ ਇਕ ਧਾਰਮਿਕ ਯਾਤਰਾ ਦੇ ਪ੍ਰੋਗਰਾਮ ਦੌਰਾਨ ਇਕ ਬੈਗ ਵਿਚ ਰੱਖੇ ਪਟਾਕਿਆਂ ਨੂੰ ਅਚਾਨਕ ਅੱਗ ਲੱਗਣ ਕਾਰਨ ਹੋਏ ਧਮਾਕੇ ਵਿਚ ਛੇ ਵਿਅਕਤੀ ਜ਼ਖਮੀ ਹੋ ਗਏ। ਪੁਲੀਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਹਿਲਾਦ ਨਗਰ ਇਲਾਕੇ ਵਿਚ ਹੋਏ ਇਸ ਧਮਾਕੇ ਕਾਰਨ ਆਸਪਾਸ ਦੀਆਂ ਦੁਕਾਨਾਂ ਅਤੇ ਮਕਾਨਾਂ ਦੀਆਂ ਖਿੜਕੀਆਂ ਨੂੰ ਵੀ ਨੁਕਸਾਨ ਪੁੱਜਿਆ ਹੈ। ਉਨ੍ਹਾਂ ਦੱਸਿਆ ਕਿ ਧਾਰਮਿਕ ਯਾਤਰਾ ਦੌਰਾਨ ਕੁੱਝ ਵਿਅਕਤੀਆਂ ਵੱਲੋਂ ਪਟਾਕੇ ਚਲਾਏ ਜਾ ਰਹੇ ਸਨ ਜਿਸ ਦੌਰਾਨ ਇਕ ਵਿਅਕਤੀ ਕੌਲ ਮੌਜੂਦ ਪਟਾਕਿਆਂ ਦੇ ਬੈਗ ਨੂੰ ਅੱਗ ਲੱਗ ਗਈ ਅਤੇ ਇਕੱਠੇ ਪਟਾਕਿਆਂ ਵਿਚ ਧਮਾਕਾ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਸਥਾਨਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਜਿੰਨ੍ਹਾਂ ਵਿਚੋਂ ਦੋ ਨੂੰ ਗੰਭੀਰ ਹਾਲਤ ਦੇਖਦਿਆਂ ਨਿੱਜੀ ਹਸਪਤਾਲ ਰੈਫ਼ਰ ਕੀਤਾ ਗਿਆ ਹੈ। –

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।