11 ਨਵੰਬਰ 2024 ਦਿੱਲੀ ਅਤੇ ਮੁੰਬਈ ‘ਚ ਪਿਆਜ਼ ਦੀ ਕੀਮਤ 80 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਹੈ, ਜੋ ਨਵੰਬਰ ਮਹੀਨੇ ‘ਚ 5 ਸਾਲਾਂ ‘ਚ ਸਭ ਤੋਂ ਜ਼ਿਆਦਾ ਹੈ। ਏਐਨਆਈ ਦੀ ਰਿਪੋਰਟ ਮੁਤਾਬਕ ਦਿੱਲੀ ਅਤੇ ਮੁੰਬਈ ਦੇ ਥੋਕ ਬਾਜ਼ਾਰਾਂ ਵਿੱਚ ਪਿਆਜ਼ ਦੀਆਂ ਕੀਮਤਾਂ ਵਿੱਚ 70-80 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਵੱਧ ਗਈ ਹੈ।

ਪਿਛਲੇ ਕੁਝ ਦਿਨਾਂ ‘ਚ ਕਈ ਵੱਡੇ ਸ਼ਹਿਰਾਂ ‘ਚ ਪਿਆਜ਼ ਮਹਿੰਗਾ ਹੋ ਗਿਆ ਹੈ, ਜਿਸ ਕਾਰਨ ਗਾਹਕ ਪਰੇਸ਼ਾਨ ਹਨ। ਇਨ੍ਹਾਂ ਸ਼ਹਿਰਾਂ ਦੇ ਥੋਕ ਬਾਜ਼ਾਰਾਂ ‘ਚ ਪਿਆਜ਼ ਦੀ ਕੀਮਤ 40-60 ਰੁਪਏ ਪ੍ਰਤੀ ਕਿਲੋ ਤੋਂ ਵਧ ਕੇ 70-80 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਕੁਝ ਸ਼ਹਿਰਾਂ ਵਿੱਚ ਪਿਆਜ਼ ਦੀਆਂ ਕੀਮਤਾਂ ਦੁੱਗਣੀਆਂ ਹੋ ਗਈਆਂ ਹਨ। ਪਿਛਲੇ ਕੁਝ ਦਿਨਾਂ ‘ਚ ਪਿਆਜ਼ ਦੀਆਂ ਕੀਮਤਾਂ ‘ਚ ਕਰੀਬ 40 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਦਾ ਵਾਧਾ ਹੋਇਆ ਹੈ।

ਇਸ ਦੇ ਨਾਲ ਹੀ ਪਿਆਜ਼ ਮਹਿੰਗਾ ਹੋਣ ਨਾਲ ਘਰੇਲੂ ਅਤੇ ਖਪਤਕਾਰਾਂ ਦੀਆਂ ਆਦਤਾਂ ‘ਤੇ ਅਸਰ ਪੈ ਰਿਹਾ ਹੈ, ਜਿਸ ਕਾਰਨ ਥੋਕ ਬਾਜ਼ਾਰਾਂ ‘ਚ ਅਸਥਿਰਤਾ ਵਧ ਰਹੀ ਹੈ। ਦਿੱਲੀ ਅਤੇ ਮੁੰਬਈ ਵਰਗੇ ਮਹਾਨਗਰਾਂ ‘ਚ ਪ੍ਰਤੀ ਕਿਲੋ ਪਿਆਜ਼ ਦੀਆਂ ਕੀਮਤਾਂ ਨਵੰਬਰ ‘ਚ 5 ਸਾਲ ਦੇ ਉੱਚ ਪੱਧਰ ‘ਤੇ ਪਹੁੰਚ ਗਈਆਂ ਹਨ। ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੇ ਗਾਹਕਾਂ ਦੀਆਂ ਅੱਖਾਂ ਵਿੱਚ ਹੰਝੂ ਲਿਆ ਦਿੱਤੇ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।