ਧਰਮਪ੍ਰੀਤ ਸਿੰਘ ਉਰਫ ਮੁੱਖ ਮੰਤਰੀ (Dharampreet Singh alias mukhmantri) ਧਮਕ ਬੇਸ ਨੂੰ ਕੁੱਟਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਪੁਲਿਸ ਮੁਲਾਜ਼ਮ ‘ਮੁੱਖ ਮੰਤਰੀ’ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।

ਘਟਨਾ ਪਿੰਡ ਦੀਨੇਵਾਲ ਜ਼ਿਲ੍ਹਾ ਤਰਨ ਤਾਰਨ ਦੀ ਹੈ। ਮੁੱਖ ਮੰਤਰੀ ਖਿਲਾਫ਼ ਪਿੰਡ ਵਾਲਿਆਂ ਦੀ ਸ਼ਿਕਾਇਤ ਉਤੇ ਪੁਲਿਸ ਮੌਕੇ ਉਤੇ ਸੀ। ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਪੁਲਿਸ ਮੁੱਖ ਮੰਤਰੀ ਨੂੰ ਵਾਲਾਂ ਤੋਂ ਫੜ ਕੇ ਘੜੀਸ ਰਹੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।