Sukhbir Singh Badal resignation- ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ। ਇਸ ਵਿਚ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤੇ ਅਸਤੀਫ਼ੇ ਉਤੇ ਵਿਚਾਰ ਚਰਚਾ ਕੀਤੀ ਗਈ ਹੈ।
ਫਿਲਹਾਲ ਅਸਤੀਫੇ ਉਤੇ ਫੈਸਲਾ ਟਾਲ ਦਿੱਤਾ ਗਿਆ ਹੈ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਹੈ ਕਿ ਜਲਦੀ ਹੀ ਜ਼ਿਲ੍ਹਾ ਅਤੇ ਹਲਕਾ ਪੱਧਰ ਦੀਆਂ ਮੀਟਿੰਗਾਂ ਹੋਣਗੀਆਂ।
ਹਲਕਾ ਇੰਚਾਰਜਾਂ ਦੇ ਨਾਲ-ਨਾਲ ਜ਼ਿਲ੍ਹਾ ਪ੍ਰਧਾਨਾਂ ਤੋਂ ਫੀਡਬੈਕ ਲੈ ਕੇ ਕੋਈ ਫੈਸਲਾ ਲੈਣਗੇ। ਜ਼ਿਲ੍ਹਾ ਪੱਧਰੀ ਇਕਾਈਆਂ ਦੀਆਂ ਮੀਟਿੰਗਾਂ ਕਰਕੇ ਇਸ ਸਬੰਧੀ ਰਾਏ ਲਈ ਜਾਵੇਗੀ। ਇਸ ਤੋਂ ਬਾਅਦ ਫੈਸਲਾ ਲਿਆ ਜਾਵੇਗਾ।