ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ
ਮਾਰਚ 2022 ਵਿੱਚ ਸੱਤਾ ਵਿੱਚ ਸੰਭਾਲਣ ਤੋਂ ਬਾਅਦ ਮੱੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਦੇ ਖਿਲਾਫ਼ ਫੈਸਲਾਕੁਨ ਕਦਮ ਚੁੱਕੇ ਹਨ। ਇਸ ਮੁਹਿੰਮ ਦਾ ਇੱਕ ਮੁੱਖ ਹਿੱਸਾ ਭ੍ਰਿਸ਼ਟਾਚਾਰ ਵਿਰੁੱਧ ਹੈਲਪ ਲਾਈਨ ਦਾ ਉਦਘਾਟਨ ਹੈ, ਜੋ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਦੀ ਰਿਪੋਰਟ ਕਰਨ ਲਈ ਇੱਕ ਸੁਰੱਖਿਅਤ ਅਤੇ ਸੌਖਾ ਮੌਕਾ ਪ੍ਰਦਾਨ ਕਰਦੀ ਹੈ।
ਹੈਲਪ ਲਾਈਨ 9501 200 200 ’ਤੇ ਅਤੇ ਟੋਲ-ਫਰੀ ਨੰਬਰ 1800-1800-1000 ਉਪਲਬਧ ਹੈ, ਜਿਸ ਨਾਲ ਲੋਕ ਰਿਸ਼ਵਤ ਜਾਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਰਿਪੋਰਟ ਕਰਨ ਲਈ ਆਡੀਓ ਜਾਂ ਵੀਡੀਓ ਸਬੂਤ ਜਮ੍ਹਾਂ ਕਰ ਸਕਦੇ ਹਨ। ਪੰਜਾਬ ਸਰਕਾਰ ਨੇ ਜਨਤਾ ਨੂੰ ਯਕੀਨ ਦਿਵਾਇਆ ਹੈ ਕਿ ਸਾਰੇ ਸ਼ਿਕਾਇਤ ਕਰਤਾਵਾਂ ਦੀ ਪਛਾਣ ਗੁਪਤ ਰੱਖਿਆ ਜਾਵੇਗਾ। ਜਿਸ ਨਾਲ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੇ ਵਾਸੀ ਹੋਣ ਵੱਲ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ।
ਇਸ ਮੁਹਿੰਮ ਦੇ ਅੰਦਰ 724 ਗਿਰਫਤਾਰੀਆਂ ਹੋ ਚੱੁਕੀਆਂ ਹਨ, ਜਿਸ ਵਿੱਚ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟ ਅਧਿਕਾਰੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਮਹੱਤਵਪੂਰਕ ਭੂਮਿਕਾ ਨਿਭਾਈ ਹੈ, ਜਿਸ ਨਾਲ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਨਿਸ਼ਚਤ ਵਚਨਬੱਧਤਾ ਨੇ ਇਹ ਯਕੀਨੀ ਬਣਾਇਆ ਹੈ ਕਿ ਜੋ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਸਰਕਾਰ ਨਾ ਸਿਰਫ਼ ਭ੍ਰਿਸ਼ਟਾਚਾਰ ਵਿਰੁੱਧ ਉਪਾਅ ਨੂੰ ਲਾਗੂ ਕਰਨ ’ਤੇ ਧਿਆਨ ਦੇ ਰਹੀ ਹੈ, ਸਗੋਂ ਉਹ ਭ੍ਰਿਸ਼ਟਾਚਾਰ ਦੀ ਰੋਕਥਾਮ ਬਾਰੇ ਜਾਗਰੂਕਤਾ ਵਧਾਉਣ ਲਈ ਵੀ ਸਰਗਰਮੀ ਨਾਲ ਗਤੀਵਿਧੀਆਂ ਕਰ ਰਹੀ ਹੈ। ਸਰਕਾਰ ਨਾਗਰਿਕਾਂ ਨੂੰ ਆਪਣੇ ਹੱਕਾਂ ਬਾਰੇ ਸਿੱਖਾਉਣ ਅਤੇ ਭ੍ਰਿਸ਼ਟਾਚਾਰ ਦੇ ਖਿਲਾਫ਼ ਮੁਹਿੰਮ ਵਿੱਚ ਉਹਨਾਂ ਦੇ ਯੋਗਦਾਨ ਬਾਰੇ ਜਾਣੂ ਕਰਨ ਲਈ ਰਾਜ ਭਰ ਵਿੱਚ ਨਿਯਮਿਤ ਤੌਰ ’ਤੇ ਸੈਮੀਨਾਰ ਅਤੇ ਵਰਕਸ਼ਾਪਾਂ ਕਰਵਾਈਆਂ ਜਾ ਰਹੀਆਂ ਹਨ।
ਭ੍ਰਿਸ਼ਟਾਚਾਰ ਵਿਰੁੱਧ ਹੈਲਪਲਾਈਨ ਪੰਜਾਬ ਸਰਕਾਰ ਦੀ ਗਵਰਨੈਂਸ ਰਣਨੀਤੀ ਵਿੱਚ ਇੱਕ ਮਹਤਵਪੂਰਨ ਸਾਧਨ ਬਣ ਚੁੱਕੀ ਹੈ, ਜੋ ਨਾਗਰਿਕਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦਾ ਮੌਕਾ ਦਿੰਦੀ ਹੈ। ਭ੍ਰਿਸ਼ਟਾਚਾਰ ਦੀਆਂ ਗਤਿਵਿਧੀਆਂ ਦੀ ਰਿਪੋਰਟ ਕਰਨ ਲਈ ਜਨਤਾ ਨੂੰ ਉਤਸਾਹਿਤ ਕਰਕੇ, ਮਾਨ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਪੰਜਾਬ ਚੰਗੀ ਸਰਕਾਰ, ਨਿਆਂ ਅਤੇ ਸਭ ਲਈ ਇਨਸਾਫ਼ ਵੱਲ ਵਧ ਰਿਹਾ ਹੈ।