27 ਨਵੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ) ਜਲੰਧਰ ਵਿੱਚ ਵੱਡਾ ਐਨਕਾਊਂਟਰ ਹੋਇਆ ਹੈ। ਪੁਲਿਸ ਅਤੇ ਲਾਰੈਂਸ ਗੈਂਗ ਦੇ ਗੁਰਗਿਆਂ ਵਿਚਾਲੇ ਮੁਠਭੇੜ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਪਾਸਿਓਂ ਜੰਮ ਕੇ ਗੋਲੀਆਂ ਚੱਲੀਆਂ। ਪੁਲਿਸ ਵੱਲੋਂ ਪਿੱਛਾ ਕਰਨ ‘ਤੇ ਮੁਲਜ਼ਮਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਫਾਇਰਿੰਗ ਸ਼ੁਰੂ ਕਰ ਦਿੱਤੀ ।
ਜਿਸ ਦੌਰਾਨ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ। ਐਨਕਾਊਂਟਰ ਦੌਰਾਨ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ। ਗ੍ਰਿਫਤਾਰ ਕੀਤੇ ਮੁਲਜ਼ਮਾਂ ਕੋਲੋਂ ਤਿੰਨ ਹਥਿਆਰ ਅਤੇ ਕਈ ਕਾਰਤੂਸ ਬਰਾਮਦ ਕੀਤੇ ਗਏ ਹਨ।