Aam Aadmi Clinics

ਮਾਨ ਸਰਕਾਰ ਦਾ ਪੰਜਾਬ ਨੂੰ ਤੋਹਫ਼ਾ: ਆਮ ਆਦਮੀ ਕਲੀਨਿਕ ਲੋਕਾਂ ਲਈ ਬਣੇ ਵਰਦਾਨ

ਪੰਜਾਬ ਵਾਸੀ ਹੁਣ ਆਮ ਆਦਮੀ ਕਲੀਨਿਕਾਂ ਰਾਹੀਂ ਪ੍ਰਾਪਤ ਕਰ ਰਹੇ ਹਨ ਬਿਹਤਰ ਸਿਹਤ ਸੇਵਾਵਾਂ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨਾਲ ਸੂਬੇ ਦੀ ਸਿਹਤ ਪ੍ਰਣਾਲੀ ਨੂੰ ਬਦਲ ਦਿੱਤਾ ਹੈ ਜਿਸ ਨਾਲ ਲੰਮੇ ਸਮੇਂ ਤੋਂ ਚੱਲ ਰਹੀਆਂ ਸਿਹਤ ਸੰਬੰਧੀ ਚੁਣੌਤੀਆਂ ਦਾ ਹੱਲ ਹੋਇਆ ਹੈ ਜਦਕਿ ਪਿਛਲੀਆਂ ਸਰਕਾਰਾਂ ਇਹਨਾਂ ਸਮੱਸਿਆਵਾਂ ਦਾ ਹੱਲ ਕਰਨ ‘ਚ ਪੂਰੀ ਤਰ੍ਹਾਂ ਨਾਕਾਮ ਰਹੀਆਂ ਹਨ। ਦਿੱਲੀ ਮਾਡਲ ਦੀ ਤਰਜ਼ ‘ਤੇ ਸ਼ੁਰੂ ਕੀਤੀਆਂ ਇਹ ਸਹੂਲਤਾਂ ਲੋਕਾਂ ਨੂੰ, ਖਾਸ ਤੌਰ ‘ਤੇ ਪਿਛੜੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ, ਜਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੀਆਂ ਹਨ।

2022 ਵਿੱਚ ਆਮ ਆਦਮੀ ਪਾਰਟੀ ਵੱਲੋਂ ਸੱਤਾ ਸੰਭਾਲਣ ਉਪਰੰਤ, ਸੂਬੇ ਭਰ ਵਿੱਚ 842 ਕਲੀਨਿਕ ਸਥਾਪਤ ਕੀਤੇ ਗਏ ਹਨ, ਜਿਹਨਾਂ ਨੇ ਲੱਖਾਂ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਹ ਕਲੀਨਿਕ ਲੋਕਾਂ ਨੂੰ ਮੈਡਿਕਲ ਸੇਵਾਵਾਂ ਲੈਣ ਲਈ ਲੰਬਾ ਸਫਰ ਤੈਅ ਕਰਨ ਦੀ ਲੋੜ ਨੂੰ ਖਤਮ ਕਰ ਰਹੇ ਹਨ ਅਤੇ ਵੱਖ-ਵੱਖ ਸਿਹਤ ਸੇਵਾਵਾਂ ਪ੍ਰਦਾਨ ਕਰਦੇ ਹਨ।

ਇਨ੍ਹਾਂ ਕਲੀਨਿਕਾਂ ਵਿੱਚ 80 ਕਿਸਮ ਦੀਆਂ ਮੁਫਤ ਦਵਾਈਆਂ ਅਤੇ 38 ਤਰ੍ਹਾਂ ਦੇ ਟੈਸਟ ਕੀਤੇ ਜਾਂਦੇ ਹਨ, ਜਿਨ੍ਹਾਂ ਵਿੱਚ ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਚਮੜੀ ਰੋਗਾਂ, ਅਤੇ ਵਾਇਰਲ ਬੁਖਾਰ ਦੀ ਜਾਂਚ ਸ਼ਾਮਲ ਹੈ। ਇਸ ਪਹਿਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਦੀ ਰਿਪੋਰਟ ਮੁਤਾਬਿਕ 2 ਕਰੋੜ ਤੋਂ ਵੱਧ ਲੋਕ ਪਹਿਲਾਂ ਹੀ ਇਸ ਪ੍ਰੋਗਰਾਮ ਦਾ ਲਾਭ ਲੈ ਚੁੱਕੇ ਹਨ।

ਇਲਾਜ ਦੇ ਨਾਲ-ਨਾਲ, ਇਹ ਕਲੀਨਿਕ ਰੋਕਥਾਮ ਸੇਵਾਵਾਂ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਕਈ ਬਿਮਾਰੀਆਂ ਦੀ ਸ਼ੁਰੂਆਤੀ ਪਛਾਣ ਅਤੇ ਸਮੇਂ ਸਿਰ ਹੱਲ ਲਈ ਯਕੀਨੀ ਬਣਾਉਂਦੀਆਂ ਹਨ।

ਮੌਜੂਦਾ ਕਲੀਨਿਕਾਂ ਦੀ ਸਫ਼ਲਤਾ ਨੂੰ ਵੇਖਦਿਆਂ, ਸਰਕਾਰ ਹੁਣ ਵਧ ਰਹੀ ਮੰਗ ਨੂੰ ਪੂਰਾ ਕਰਨ ਲਈ ਹੋਰ ਇਹਨਾਂ ਕਲੀਨਿਕਾਂ ਦਾ ਹੋਰ ਵਿਸਥਾਰ ਕਰਨ ‘ਤੇ ਵੀ ਵਿਚਾਰ ਕਰ ਰਹੀ ਹੈ, ਤਾਂ ਜੋ ਵੱਧ ਤੋ ਵੱਧ ਲੋਕਾਂ ਨੂੰ ਮਿਆਰੀਆਂ ਸਿਹਤ ਸੇਵਾਵਾਂ ਦਾ ਲਾਭ ਮਿਲ ਸਕੇ।

ਆਮ ਆਦਮੀ ਕਲੀਨਿਕ ਮਾਨ ਸਰਕਾਰ ਦੀ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੇ ਹਨ।