ਗਿਦੜਬਾਹਾ, ਸ੍ਰੀ ਮੁਕਤਸਰ ਸਾਹਿਰ 6 ਫਰਵਰੀ (ਪੰਜਾਬੀ ਖ਼ਬਰਨਾਮਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਪ੍ਰਿਤਪਾਲ ਸਰਮਾਂ ਚੇਅਰਮੈਨ ਮਾਰਕੀਟ ਕਮੇਟੀ ਗਿਦੜਬਾਹਾ ਨੇ ਪਿੰਡ ਭਲਾਈਆਣਾ ਤੋਂ ਸ੍ਰੀ ਅਮ੍ਰਿਤਸਰ ਸਾਹਿਬ ਅਤੇ ਤਲਵੰਡੀ ਸਾਬੋ ਦੇ ਗਰੂ ਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਯਾਤਰਾ ਬੱਸ ਵਿਚ 43 ਸਾਰਧਾਲੂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ।
ਇਸ ਮੌਕੇ ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨਾਲ ਜੋ ਵੀ ਵਾਅਦਾ ਕੀਤਾ ਹੈ ਉਸ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦਾ ਖਰਚਾ ਪੰਜਾਬ ਸਰਕਾਰ ਕਰ ਰਹੀ ਹੈ, ਜਿਸ ਵਿਚ ਉਨ੍ਹਾਂ ਦੇ ਸਫ਼ਰ ਰਿਹਾਇਸ਼ ਅਤੇ ਖਾਣ—ਪੀਣ ਦੇ ਸਾਰੇ ਖ਼ਰਚੇ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਧਾਰਮਿਕ ਸਥਾਨਾਂ ਦੀ ਯਾਤਰਾ ਬੱਸਾਂ ਰਾਹੀਂ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਉਹਨਾਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਜੋ ਬੁਢਾਪੇ ਜਾਂ ਆਰਥਿਕ ਤੰਗੀ ਕਾਰਨ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਹਨ।