ਚੰਡੀਗੜ੍ਹ, 3 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ )  ਮਸ਼ਹੂਰ ਕੁਲਹੜ ਪੀਜ਼ਾ ਜੋੜਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਇਥੇ ਦੱਸ ਦੇਈਏ ਕਿ ਸਹਿਜ ਅਰੋੜਾ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਨੇ ਇੱਕ ਦੂਜੇ ਨੂੰ ਇੰਸਟਾਗ੍ਰਾਮ ਤੋਂ ਅਨਫਾਲੋ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਹ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਹੈਂਡਲ ‘ਤੇ ਵੱਖ-ਵੱਖ ਪੋਸਟਾਂ ਸ਼ੇਅਰ ਕਰ ਰਹੇ ਹਨ। ਇਨ੍ਹਾਂ ਸਭ ਚੀਜ਼ਾਂ ਨੂੰ ਦੇਖਦੇ ਹੋਏ ਸੋਸ਼ਲ ਮੀਡੀਆ ਉਤੇ ਉਨ੍ਹਾਂ ਦੇ ਤਲਾਕ ਨੂੰ ਲੈ ਕੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।

ਦਰਅਸਲ ਗੁਰਪ੍ਰੀਤ ਕੌਰ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਯੂਜ਼ਰਸ ਇਸ ਪੋਸਟ ‘ਤੇ ਪ੍ਰਤੀਕਿਰਿਆ ਦੇ ਰਹੇ ਹਨ। ਇਕ ਯੂਜ਼ਰ ਨੇ ਟਿੱਪਣੀ ਕੀਤੀ ਕਿ ‘ਮਤਲਬ ਤਲਾਕ ਦੀ ਪੁਸ਼ਟੀ ਹੋ ​​ਗਈ।’ ਦੋਵਾਂ ਨੇ ਅਜਿਹਾ ਕਿਉਂ ਕੀਤਾ, ਇਸ ਬਾਰੇ ਫਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਪਰ ਇਸ ਨੇ ਇੰਟਰਨੈੱਟ ‘ਤੇ ਹਲਚਲ ਮਚਾ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਸਹਿਜ ਅਰੋੜਾ ਦੀ ਪਤਨੀ ਗੁਰਪ੍ਰੀਤ ਕੌਰ ਦਾ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਸੀ। ਇਹ ਜਾਣਕਾਰੀ ਉਨ੍ਹਾਂ ਨੇ ਖੁਦ ਦਿੱਤੀ ਸੀ।

ਦੋਵੇਂ ਅਕਸਰ ਸੋਸ਼ਲ ਮੀਡੀਆ ਉਤੇ ਪ੍ਰਮੋਸ਼ਨ ਵੀ ਕਰਦੇ ਰਹਿੰਦੇ ਹਨ ਤੇ ਇਹ ਵੀ ਅਟਕਲਾਂ ਲੱਗ ਰਹੀਆਂ ਹਨ ਕਿ ਇਹ ਘਟਨਾਕ੍ਰਮ ਵੀ ਕਿਸੇ ਪ੍ਰਮੋਸ਼ਨ ਦਾ ਹਿੱਸਾ ਹੋ ਸਕਦਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।