ਚੰਡੀਗੜ੍ਹ, 4 ਦਸੰਬਰ 2024 : ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹਮਲੇ ਦੀ ਸਾਜ਼ਿਸ਼ ਨਾਕਾਮ ਹੋ ਗਈ ।

ਸ੍ਰੀ ਅਕਾਲ ਤਖਤ ਸਾਹਿਬ ਤੋ ਤਨਖਾਇਆ ਕਰਾਰ ਦਿੱਤੇ ਗਏ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਚ ਸੇਵਾ ਨਿਭਾ ਰਹੇ ਸਨ ਜਿਸਦੇ ਚਲਦਿਆਂ ਪੰਜਾਬ ਪੁਲਿਸ ਨੇ ਪਹਿਲਾਂ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ । ਇਸੇ ਦੇ ਚਲਦਿਆਂ ਅੱਜ ਸਵੇਰੇ ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਹਮਲਾਵਰ ਨੂੰ ਮੌਕੇ ਤੇ ਗ੍ਰਿਫ਼ਤਾਰ ਕਰਕੇ ਪੰਜਾਬ ਦੇ ਹਾਲਾਤ ਖਰਾਬ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਜਿਸ ਦਾ ਸਿਹਰਾ ਪੰਜਾਬ ਪੁਲਿਸ ਨੂੰ ਜਾਂਦਾ ਹੈ ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।