ਚੰਡੀਗੜ੍ਹ, 5 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ) ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ (Sukhbir Singh Badal attacked) ਉਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ (Narayan Singh Chaura) ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਚੌੜਾ ਨੂੰ 3 ਤਿੰਨ ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜਿਆ ਗਿਆ ਹੈ।
ਜਦੋਂ ਨਰਾਇਣ ਸਿੰਘ ਚੌੜਾ ਨੂੰ ਅਦਾਲਤ ਵਿਚ ਪੇਸ਼ ਕਰਨ ਲਈ ਲਿਆਂਦਾ ਜਾ ਰਿਹਾ ਸੀ ਤਾਂ ਇਕ ਮਹਿਲਾ ਮਠਿਆਈ ਦਾ ਡੱਬਾ ਲੈ ਆ ਖੜੀ ਅਤੇ ਇਸ ਤੋਂ ਬਾਅਦ ਖੂਬ ਹੰਗਾਮਾ ਹੋਇਆ।