Punjab Weather Update Today 11 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ) : ਮੌਸਮ ਨੂੰ ਲੈ ਕੇ ਪੰਜਾਬ ਦੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਪਹਾੜਾਂ ‘ਚ ਪੈ ਰਹੀ ਤਾਜ਼ੀ ਬਰਫ਼ਬਾਰੀ ਕਾਰਨ ਪੰਜਾਬ ਅਤੇ ਚੰਡੀਗੜ੍ਹ ‘ਚ ਸੀਤ ਲਹਿਰ ਚੱਲ ਰਹੀ ਹੈ। ਮੌਸਮ ਵਿਭਾਗ ਵਲੋਂ 14 ਦਸੰਬਰ ਤੱਕ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ 17 ਜ਼ਿਲ੍ਹਿਆਂ ‘ਚ ਹੱਡ ਚੀਰਵੀਂ ਠੰਡ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਜਿਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ ‘ਚ ਪਠਾਨਕੋਟ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਰੂਪਨਗਰ ਅਤੇ ਮੋਹਾਲੀ ਸ਼ਾਮਲ ਹਨ। ਫਿਲਹਾਲ ਇਨ੍ਹਾਂ ਜ਼ਿਲ੍ਹਿਆਂ ਚ ਮੀਂਹ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ ਅਤੇ ਇੱਥੇ ਮੌਸਮ ਖ਼ੁਸ਼ਕ ਰਹੇਗਾ।

ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.4 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ‘ਚ 0.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਸੂਬੇ ‘ਚ ਇਹ ਆਮ ਨਾਲੋਂ 3 ਡਿਗਰੀ ਘੱਟ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਆਨੰਦਪੁਰ ਸਾਹਿਬ ਵਿੱਚ 22.2 ਡਿਗਰੀ ਦਰਜ ਕੀਤਾ ਗਿਆ ਹੈ। ਬਾਕੀ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ ਇਸ ਤੋਂ ਘੱਟ ਰਿਹਾ ਹੈ। ਸਵੇਰ ਅਤੇ ਸ਼ਾਮ ਵੇਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।