ਅੰਮ੍ਰਿਤਸਰ, 12 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ) ਸ੍ਰੀ ਅਕਾਲ ਤਖਤ ਸਾਹਿਬ ਤੋਂ ਦੋ ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਾਬਕਾ ਕੈਬਨਿਟ ਮੰਤਰੀਆਂ ਨੂੰ ਧਾਰਮਿਕ ਤਨਖਾਹ ਲਗਾਈ ਗਈ ਸੀ। ਵੱਖ-ਵੱਖ ਆਗੂਆਂ ਨੂੰ ਲੱਗੀ ਤਨਖਾਹ ਉਹਨਾਂ ਵੱਲੋਂ ਵੱਖ-ਵੱਖ ਸਥਾਨਾਂ ਉੱਤੇ ਭੁਗਤੀ ਹੈ । ਇਸੇ ਕੜੀ ਤਹਿਤ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਲੱਗੀ ਤਨਖਾਹ ਨੂੰ ਅੱਜ ਮੁਕੰਮਲ ਕਰਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾ ਕੇ ਅਰਦਾਸ ਕਰਵਾ ਦਿੱਤੀ ਹੈ। ਇਸ ਤੋਂ ਉਪਰੰਤ ਉਹ ਆਪਣੀ ਤਨਖਾਹ ਦੀ ਰਿਪੋਰਟ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਨੂੰ ਦੇਣ ਪਹੁੰਚੇ ਹਨ।
ਸਮਾਚਾਰ ਸਾਰ:
ਬਿਕਰਮ ਮਜੀਠੀਆ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਲੱਗੀ ਤਨਖਾਹ ਨੂੰ ਪੂਰਾ ਕੀਤਾ। ਉਨ੍ਹਾਂ ਨੇ ਸਕੱਤਰੇਤ ਸ੍ਰੀ ਅਕਾਲ ਤਖਤ ਨੂੰ ਤਨਖਾਹ ਦੀ ਰਿਪੋਰਟ ਦਿੱਤੀ, ਜਿਸ ਵਿੱਚ ਸਾਰੇ ਪ੍ਰਕਿਰਿਆਵਾਂ ਅਤੇ ਖਰਚੇ ਦਾ ਵਿਸਥਾਰ ਦਿੱਤਾ ਗਿਆ।