ਹੁਸ਼ਿਆਰਪੁਰ, 7 ਫਰਵਰੀ (ਪੰਜਾਬੀ ਖ਼ਬਰਨਾਮਾ)
ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਸੂਬੇ ਵਿਚ ਰੋਜ਼ਾਨਾ ਵੱਖ-ਵੱਖ ਸਥਾਨਾਂ ’ਤੇ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਮਿਲ ਸਕੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਹੋ ਸਕੇ। ਉਹ ਅੱਜ ਕੇਸ਼ੋ ਮੰਦਿਰ ਹੁਸ਼ਿਆਰਪੁਰ ਵਿਚ ਵਾਰਡ ਨੰਬਰ 35, 37 ਅਤੇ 38 ਲਈ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ ਲੈਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਉਥੇ ਕੰਮ ਕਰਵਾਉਣ ਆਏ ਲੋਕਾਂ ਨਾਲ ਖੁਦ ਗੱਲਬਾਤ ਕਰਕੇ ਕੈਂਪ ਦੀ ਫੀਡਬੈਕ ਵੀ ਲਈ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨਾਲ ਗੱਲਬਾਤ ਕਰਨ ’ਤੇ ਪਤਾ ਲੱਗਦਾ ਹੈ ਕਿ ਉਹ ਇਨ੍ਹਾਂ ਕੈਂਪਾਂ ਤੋਂ ਕਾਫੀ ਖੁਸ਼ ਹਨ ਅਤੇ ਕਈ ਲੋਕਾਂ ਦੇ ਲੰਬੇ ਸਮੇਂ ਤੋਂ ਲਟਕੇ ਕੰਮ ਕੁਝ ਘੰਟਿਆਂ ਵਿਚ ਹੀ ਹੋ ਗਏ। ਉਨ੍ਹਾਂ ਕਿਹਾ ਕਿ ਕੈਂਪਾਂ ਦਾ ਉਦੇਸ਼ ਵੀ ਇਹੀ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦੀ ਸਮੁੱਚੀ ਟੀਮ ਇਨ੍ਹਾਂ ਕੈਂਪਾਂ ਨੂੰ ਸਫਲ ਬਣਾਉਣ ਵਿਚ ਕੋਈ ਕਮੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਕੈਂਪ ਇਸੇ ਤਰ੍ਹਾਂ ਜਾਰੀ ਰਹਿਣਗੇ ਅਤੇ ਵੱਖ-ਵੱਖ ਵਿਭਾਗ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਦੇ ਰਹਿਣਗੇ। ਇਸ ਮੌਕੇ ’ਤੇ ਉਨ੍ਹਾਂ ਦੇ ਨਾਲ ਕੌਂਸਲਰ ਪ੍ਰਦੀਪ ਬਿੱਟੂ, ਕਾਮਰੇਡ ਗੰਗਾ ਪ੍ਰਸਾਦ, ਸੁਮੇਸ਼ ਸੈਣੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।