ਭਗਵੰਤ ਸਿੰਘ ਮਾਨ ਦੀ ਲੀਡਰਸ਼ਿਪ ਵੱਲੋਂ ਇੱਕ ਮੀਲ ਪੱਥਰ : ਜਾਇਦਾਦਾਂ ਦੀ ਈ-ਨਿਲਾਮੀ ਰਾਹੀਂ ਕਮਾਏ 2060 ਕਰੋੜ ਰੁਪਏ
ਚੰਡੀਗੜ੍ਹ, : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਕਾਨ ਉਸਾਰੀ ਅਤੇ ਸ਼ਹਿ ਰੀ ਵਿਕਾਸ ਵਿਭਾਗ ਨੇ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਰਾਹੀਂ 2060 ਕਰੋੜ ਰੁਪਏ ਕਮਾ ਕੇ ਇੱਕ ਮਹੱਤਵਪੂਰਨ ਮੀਲ ਪੱਥਰ ਕਾਇਮ ਕੀਤਾ ਹੈ। ਇਹ ਪ੍ਰਾਪਤੀ ਸੂਬਾ ਸਰਕਾਰ ਦੀਆਂ ਪਾਰਦਰਸ਼ੀ ਅਤੇ ਨਿਵੇਸ਼ਕ ਪੱਖੀ ਨੀਤੀਆਂ ਨੂੰ ਦਰਸਾਉਂਦੀ ਹੈ, ਜਿਸ ਨਾਲ ਪੰਜਾਬ ਦੇ ਰੀਅਲ ਅਸਟੇਟ ਸੈਕਟਰ ਵਿੱਚ ਲੋਕਾਂ ਦਾ ਵਿਸ਼ਵਾਸ ਹੋਰ ਵਧੇਗਾ।
ਨਿਲਾਮ ਕੀਤੀਆਂ ਜਾਇਦਾਦਾਂ ਵਿੱਚ ਵੱਖ-ਵੱਖ ਵਿਕਾਸ ਅਥਾਰਟੀਆਂ ਦੇ ਅਧਿਕਾਰ ਖੇਤਰਾਂ ਵਿੱਚ ਸਥਿਤ ਸਮੂਹ ਹਾਊਸਿੰਗ ਸਾਈਟਾਂ, ਪੈਟਰੋਲ ਪੰਪ ਸਾਈਟਾਂ, ਹੋਟਲ ਪਲਾਟ, ਐਸਸੀਓ, ਬੂਥਾਂ ਦੇ ਨਾਲ-ਨਾਲ ਉਦਯੋਗਿਕ ਅਤੇ ਰਿਹਾਇਸ਼ੀ ਪਲਾਟ ਸ਼ਾਮਲ ਸਨ। ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਦੱਸਿਆ ਹੈ ਕਿ ਪੰਜਾਬ ਦੇ ਸ਼ਹਿਰੀ ਵਿਕਾਸ ਪੱਖੋਂ ਪਹਿਲਕਦਮੀਆਂ ਵਿੱਚ ਲੋਕਾਂ ਦੇ ਵੱਧ ਰਹੇ ਵਿਸ਼ਵਾਸ ਨੂੰ ਦਰਸਾਉਂਦੇ ਹੋਏ, ਪਿਛਲੇ ਦੋ ਮਹੀਨਿਆਂ ਵਿੱਚ ਈ-ਨਿਲਾਮੀ ਰਾਹੀਂ ਪੰਜਾਬ ਸਰਕਾਰ ਵੱਲੋਂ 5000 ਕਰੋੜ ਰੁਪਏ ਦੀ ਕਮਾਈ ਕੀਤੀ ਗਈ ਹੈ।
ਈ-ਨਿਲਾਮੀ ਦੀ ਸਫਲਤਾ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਵਿਕਾਸ ਵਿੱਚ ਨਿਵੇਸ਼ਕਾਂ ਦੇ ਭਰੋਸੇ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਮਾਲੀਆ ਵਾਧੇ ਦਾ ਸਿਹਰਾ ਉਨ੍ਹਾਂ ਦੀ ਸਰਕਾਰ ਦੀਆਂ ਪਾਰਦਰਸ਼ੀ ਨਿਲਾਮੀ ਪ੍ਰਕਿਰਿਆ ਅਤੇ ਪ੍ਰਗਤੀਸ਼ੀਲ ਨੀਤੀਆਂ ਨੂੰ ਦਿੱਤਾ ਹੈ। ਵੱਖ-ਵੱਖ ਵਿਕਾਸ ਅਥਾਰਟੀਆਂ ਵੱਲੋਂ ਕੀਤੀਆਂ ਹਾਲੀਆ ਈ-ਨਿਲਾਮੀਆਂ ਦੌਰਾਨ ਵੱਖ-ਵੱਖ ਸੈਕਟਰਾਂ ਦੇ ਬੋਲੀਕਾਰਾਂ ਦੀ ਉਤਸ਼ਾਹ ਭਰਪੂਰ ਸ਼ਮੂਲੀਅਤ ਦੇਖਣ ਨੂੰ ਮਿਲੀ। ਇਸ ਨਿਲਾਮੀ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ ਦੀ ਇੱਕ ਨਿਵੇਸ਼ ਪੱਖੀ ਰਾਜ ਵਜੋਂ ਵਧ ਰਹੀ ਸਾਖ ਨੂੰ ਦਰਸਾਉਂਦਾ ਹੈ।
ਵਿਕਾਸ ਅਥਾਰਟੀਆਂ ਨੇ ਰਿਹਾਇਸ਼ੀ ਅਤੇ ਵਪਾਰਕ ਮੌਕਿਆਂ ਦੀ ਭਾਲ ਕਰਨ ਵਾਲਿਆਂ ਦੀਆਂ ਇੱਛਾਵਾਂ ਨੂੰ ਪੂਰਾ ਕਰਦੇ ਹੋਏ, ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਈ-ਨਿਲਾਮੀ ਕਰਵਾਈ। ਮੋਹਾਲੀ, ਅੰਮ੍ਰਿਤਸਰ, ਪਟਿਆਲਾ, ਲੁਧਿਆਣਾ, ਬਠਿੰਡਾ ਅਤੇ ਸੰਗਰੂਰ ਵਿੱਚ ਮੌਜੂਦ ਵੱਖ-ਵੱਖ ਸਾਈਟਾਂ ਦੇ ਸਫਲ ਬੋਲੀਕਾਰਾਂ ਨੂੰ ਉਨ੍ਹਾਂ ਵੱਲੋਂ ਖਰੀਦੀਆਂ ਜਾਇਦਾਦਾਂ ਦਾ ਸਮੇਂ ਸਿਰ ਕਬਜ਼ਾ ਦੇਣ ਦਾ ਭਰੋਸਾ ਦਿੱਤਾ ਗਿਆ ਹੈ।
ਈ-ਨਿਲਾਮੀ ਦੀਆਂ ਮੁੱਖ ਵਿਸ਼ੇਸ਼ਤਾਵਾਂ:
ਆਈਟੀ ਸਿਟੀ ਸੈਕਟਰ 83-ਏ, ਮੁਹਾਲੀ ਵਿੱਚ ਇੱਕ ਪੈਟਰੋਲ ਪੰਪ ਦੀ ਸਾਈਟ ਲਈ 31.16 ਕਰੋੜ ਰੁਪਏ ਦੀ ਬੋਲੀ ਲਗਾਈ ਗਈ। ਸੈਕਟਰ 78 ਗਰੁੱਪ ਹਾਊਸਿੰਗ ਸਾਈਟ ਨੂੰ 163.87 ਕਰੋੜ ਰੁਪਏ ਦੀ ਬੋਲੀ ਮਿਲੀ, ਜਦੋਂ ਕਿ ਇਸ ਦੀ ਹੋਟਲ ਸਾਈਟ 33.47 ਕਰੋੜ ਰੁਪਏ ਵਿੱਚ ਨਿਲਾਮ ਹੋਈ। ਵਾਧੂ ਨਿਲਾਮੀ ਵਿੱਚ ਸੈਕਟਰ 68 ਵਿੱਚ 4 ਵਪਾਰਕ ਸਾਈਟਾਂ, ਸੈਕਟਰ 101-ਏ ਵਿੱਚ ਉਦਯੋਗਿਕ ਪਲਾਟ, ਐਸਸੀਓ, ਬੂਥ ਅਤੇ ਮੁਹਾਲੀ ਦੇ ਵੱਖ-ਵੱਖ ਸੈਕਟਰਾਂ ਵਿੱਚ 334 ਰਿਹਾਇਸ਼ੀ ਪਲਾਟ ਸ਼ਾਮਲ ਹਨ।
ਈ-ਨਿਲਾਮੀ ਰਾਹੀਂ ਕਾਸ ਅਥਾਰਟੀਆਂ ਦੁਆਰਾ ਆਮਦਨੀ:
ਗਮਾਡਾ : 1894 ਕਰੋੜ ਰੁਪਏ
ਗਲਾਡਾ : 61.75 ਕਰੋੜ ਰੁਪਏ
ਬੀਡੀਏ: 16.08 ਕਰੋੜ ਰੁਪਏ
ਪੀਡੀਏ: 59.62 ਕਰੋੜ ਰੁਪਏ
ਜੇਡੀਏ: 12.25 ਕਰੋੜ ਰੁਪਏ
ਏਡੀਏ: 16.30 ਕਰੋੜ ਰੁਪਏ
ਮੁੱਖ ਮੰਤਰੀ ਨੇ ਸਫਲ ਬੋਲੀਕਾਰਾਂ ਨੂੰ ਵਧਾਈ ਦਿੱਤੀ ਅਤੇ ਨਿਵੇਸ਼ ਲਈ ਅਨੁਕੂਲ ਮਾਹੌਲ ਸਿਰਜਣ ਲਈ ਸਰਕਾਰ ਦੀ ਵਚਨਬੱਧਤਾ ਦੀ ਦੁਹਰਾਈ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਨਾ ਸਿਰਫ਼ ਲੋਕਾਂ ਦੇ ਸੁਪਨਿਆਂ ਨੂੰ ਪੂਰਾ ਕਰਦੀ ਹੈ ਸਗੋਂ ਪੰਜਾਬ ਦੀਆਂ ਵਿਕਾਸ-ਮੁਖੀ ਨੀਤੀਆਂ ਵਿੱਚ ਨਿਵੇਸ਼ਕਾਂ ਦੇ ਵਿਸ਼ਵਾਸ ਨੂੰ ਵੀ ਦਰਸਾਉਂਦੀ ਹੈ। ਜਿਕਰਯੋਗ ਹੈ ਕਿ ਇਹ ਈ-ਨਿਲਾਮੀ ਸਫਲਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇੱਕ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਰਾਜ ਦੇ ਦ੍ਰਿਸ਼ਟੀਕੋਣ ਨਾਲ ਮੇਲ ਖਾਂਦਿਆਂ ਪੰਜਾਬ ਵਿੱਚ ਸ਼ਹਿਰੀ ਵਿਕਾਸ ਦੀ ਗਤੀ ਵਿੱਚ ਵਾਧਾ ਕਰਦੀ ਹੈ।