ਬਰਨਾਲਾ, 19 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ):-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਬਰਨਾਲਾ ‘ਚ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ।
ਮਾਨਯੋਗ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਰਹਿਨੁਮਾਈ ਹੇਠ ਸ਼੍ਰੀ ਗੁਰਵੀਰ ਸਿੰਘ ਕੋਹਲੀ ਉਪ ਮੰਡਲ ਮੈਜਿਸਟ੍ਰੇਟ ਅਤੇ ਸ਼੍ਰੀ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫਸਰ ,ਬਰਨਾਲਾ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਵੱਖ ਵੱਖ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਮਾਨਯੋਗ ਹਾਈ ਕੋਰਟ ਦੇ ਹੁਕਮਾਂ ਦੀ ਇੰਨ ਬਿੰਨ ਪਾਲਣਾ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਕੀਤੀ ਜਾ ਸਕੇ।
ਇਸ ਮੋਕੇ ਮਦਰ ਟੀਚਰ ਇੰਟਰਨੈਸ਼ਨਲ ਸਕੂਲ, ਵੀ.ਵੀ ਐੱਮ ਇੰਟਰਨੈਸ਼ਨਲ ਸਕੂਲ ਅਤੇ ਬਾਬਾ ਗਾਂਧਾ ਪਬਲਿਕ ਸਕੂਲ ਬਰਨਾਲਾ ਅਤੇ ਹੋਰ ਕਈ ਸਕੂਲਾਂ ਦੀਆਂ ਸਕੂਲ ਵੈਨਾਂ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਪ੍ਰੋਗਰਾਮ ਅਫਸਰ ਕੁਲਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋ ਸਮੇਂ-ਸਮੇਂ ‘ਤੇ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਕੂਲ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਿਦਾਇਤਾਂ ਬਾਰੇ ਜਾਣੂ ਕਰਵਾਇਆ ਜਾਂਦਾ ਹੈ । ਇਨ੍ਹਾਂ ‘ਚ ਮੁਖ ਤੌਰ ‘ਤੇ ਸੀ.ਸੀ.ਟੀ.ਵੀ ਕੈਮਰਾ, ਖਿੜਕੀ ‘ਤੇ ਲੋਹੇ ਦੀ ਗਰਿੱਲ, ਫਸਟ ਏਡ ਬਾਕਸ, ਲੇਡੀ ਕਡੰਕਟਰ, ਅੱਗ ਬੁਝਾਊ ਯੰਤਰ, ਲਾਇੰਸਸ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਪ ਮੰਡਲ ਮੈਜਿਸਟ੍ਰੇਟ ਦਫਤਰ ਵੱਲੋਂ ਸੁਪਰਡੈਂਟ ਕਮਲਜੀਤ ਸਿੰਘ ਸ਼ਾਦ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਗੁਰਜੀਤ ਕੌਰ, ਰੁਪਿੰਦਰ ਸਿੰਘ ਬਾਲ ਸੁਰੱਖਿਆ ਅਫਸਰ (ਆਈ.ਸੀ) ਅਤੇ ਬਰਜਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਨੀਰਜ ਕੁਮਾਰ ਸਿੰਗਲਾ ਜ਼ਿਲ੍ਹਾ ਕਆਰਡੀਨੇਟਰ ਵੱਲੋਂ ਡਰਾਈਵਰਾਂ ਨੂੰ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਨੂੰ ਉਹ ਪਹਿਲ ਦੇਣ ਅਤੇ ਪਾਲਿਸੀ ਤਹਿਤ ਜੋ ਵੀ ਨਿਯਮ ਹਨ ਉਹ ਜਲਦ ਤੋਂ ਜਲਦ ਪੂਰਾ ਕਰਨ। ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਿੱਚੋਂ ਸ਼੍ਰੀ ਲੱਖਾ ਸਿੰਘ, ਸ਼੍ਰੀ ਬਲਵਿੰਦਰ ਸਿੰਘ, ਜ਼ਿਲ੍ਹਾ ਟ੍ਰਰਾਸਪੋਰਟ ਅਫਸਰ ਵੱਲੋਂ ਐਸ.ਆਈ ਰਣਧੀਰ ਸਿੰਘ, (ਟ੍ਰੈਫਿਕ ਇੰਨਚਾਰਜ), ਏ.ਐਸ.ਆਈ ਗੁਰਚਰਨ ਸਿੰਘ, ਏ.ਐਸ.ਆਈ ਸੁਖਦੇਵ ਸਿੰਘ, ਹਵਲਦਾਰ ਬਲਵੀਰ ਸਿੰਘ, ਹਵਲਦਾਰ ਜਗਤਾਰ ਸਿੰਘ ਸਮੇਤ ਟੀਮ ਸ਼ਾਮਿਲ ਸਨ ।
ਸੰਖੇਪ
ਜ਼ਿਲ੍ਹਾ ਬਰਨਾਲਾ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਰਹਿਨੁਮਾਈ ਹੇਠ ਵੱਖ-ਵੱਖ ਸਕੂਲਾਂ ਦੀਆਂ ਵੈਨਾਂ ਦੀ ਜਾਂਚ ਕੀਤੀ ਗਈ। ਇਸ ਚੈਕਿੰਗ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ, ਜਿਵੇਂ ਕਿ ਸੀਸੀਟੀਵੀ ਕੈਮਰੇ, ਅੱਗ ਬੁਝਾਊ ਯੰਤਰ, ਫਸਟ ਏਡ ਬਾਕਸ ਆਦਿ ਦੀ ਪਾਲਣਾ ਯਕੀਨੀ ਬਣਾਉਣ ਉੱਤੇ ਧਿਆਨ ਦਿੱਤਾ ਗਿਆ। ਡਰਾਈਵਰਾਂ ਅਤੇ ਪ੍ਰਿੰਸੀਪਲਾਂ ਨੂੰ ਨਿਯਮਾਂ ਦੀ ਪੂਰੀ ਪਾਲਣਾ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ। ਟੀਮ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ, ਟ੍ਰੈਫਿਕ ਇੰਨਚਾਰਜ ਅਤੇ ਬਾਲ ਸੁਰੱਖਿਆ ਅਧਿਕਾਰੀ ਸ਼ਾਮਲ ਸਨ।