ਬਠਿੰਡਾ, 20 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ) : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਹੋਣ ਵਾਲੀਆਂ ਉਪ ਅਤੇ ਜਨਰਲ ਚੋਣਾਂ ਦੇ ਮੱਦੇਨਜ਼ਰ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ 21 ਦਸੰਬਰ 2024 ਨੂੰ ਡਰਾਈ ਡੇ ਘੋਸ਼ਿਤ ਕਰਦਿਆਂ ਸ਼ਰਾਬ ਦੀ ਵਿਕਰੀ ਅਤੇ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਰਹੇਗੀ।ਹੁਕਮ ਅਨੁਸਾਰ ਨਗਰ ਨਿਗਮ ਬਠਿੰਡਾ ਦੇ ਵਾਰਡ ਨੰਬਰ 48, ਨਗਰ ਕੌਂਸਲ ਗੋਨਿਆਣਾ ਦੇ ਵਾਰਡ ਨੰਬਰ 9, ਮੌੜ ਦੇ ਵਾਰਡ ਨੰਬਰ 1, ਭਾਈਰੂਪਾ ਦੇ ਵਾਰਡ ਨੰਬਰ 6, ਕੋਠਾ ਗੁਰੂ ਦੇ ਵਾਰਡ ਨੰਬਰ 2, ਲਹਿਰਾ ਮੁਹੱਬਤ ਦੇ ਵਾਰਡ ਨੰਬਰ 3,5,8 ਅਤੇ 10, ਮਹਿਰਾਜ ਦੇ ਵਾਰਡ ਨੰਬਰ 8ਅਤੇ ਨਥਾਣਾ ਦੇ ਵਾਰਡ ਨੰਬਰ 6 ਵਿੱਚ ਹੋਣ ਵਾਲੇ ਉਪ ਚੋਣ ਅਤੇ ਨਗਰ ਕੌਂਸਲ ਰਾਮਪੁਰਾ ਤੇ ਤਲਵੰਡੀ ਸਾਬੋ ਵਿੱਚ ਹੋਣ ਵਾਲੇ ਜਨਰਲ ਚੋਣਾਂ ਦੇ ਮੱਦੇਨਜ਼ਰ ਇੰਨ੍ਹਾਂ ਥਾਵਾਂ ’ਤੇ 21 ਦਸੰਬਰ 2024 ਨੂੰ ਡਰਾਈ ਡੇ ਘੋਸ਼ਿਤ ਕਰਦਿਆਂ ਸ਼ਰਾਬ ਦੀ ਵਿਕਰੀ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।ਇਸ ਮਿਤੀ ਨੂੰ ਦੁਕਾਨਾਂ, ਹੋਟਲ ਰੈਸਟੋਰੈਂਟ, ਕਲੱਬ ਅਤੇ ਅਹਾਤਿਆਂ ’ਤੇ ਸ਼ਰਾਬ ਦੀ ਵਿਕਰੀ ਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਰੋਕ ਲਗਾਈ ਜਾਂਦੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।