ਬਠਿੰਡਾ, 20 ਦਸੰਬਰ2024 (ਪੰਜਾਬੀ ਖਬਰਨਾਮਾ ਬਿਊਰੋ ) : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ।ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ’ਚ ਰੈਲੀਆਂ, ਮੀਟਿੰਗਾਂ ਅਤੇ ਧਰਨੇ ਆਦਿ ਵਿਚ ਹੋਣ ਵਾਲੀ ਹਰ ਪ੍ਰਕਾਰ ਦੀ ਭੜਕਾਊ ਬਿਆਨਬਾਜੀ/ਵਿਅਕਤੀ ਵਿਸ਼ੇਸ਼, ਧਰਮ, ਜਾਤ ਜਾਂ ਸਮਾਜ ਦੇ ਕਿਸੇ ਸਮੁਦਾਇ ਨੂੰ ਠੇਸ ਪਹੁੰਚਾਉਣ ਵਾਲੇ ਨਫ਼ਰਤੀ ਭਾਸ਼ਣ ਆਦਿ ਦੇਣ ’ਤੇ ਮੁਕਮੰਲ ਰੋਕ ਲਗਾਈ ਗਈ ਹੈ।ਹੁਕਮ ਜ਼ਿਲ੍ਹੇ ਅੰਦਰ ਅਮਨ-ਅਮਾਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਖਾਸ ਕਰਕੇ ਭੜਕਾਉ ਬਿਆਨਬਾਜੀ ਨੂੰ ਰੋਕਣ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਹੁਕਮ ਜ਼ਿਲ੍ਹੇ ਅੰਦਰ 20 ਫਰਵਰੀ 2025 ਤੱਕ ਲਾਗੂ ਰਹੇਗਾ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।