ਬਠਿੰਡਾ, 26 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਇੰਦਰਾ ਇੰਨਫਰਾਟੈਕ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ 31 ਦਸੰਬਰ 2024 ਨੂੰ ਸਥਾਨਕ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

    ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਸ਼੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਇੰਦਰਾ ਇੰਨਫਰਾਟੈਕ ਪ੍ਰਾਈਵੇਟ ਲਿਮਟਿਡ ਵੱਲੋਂ ਸੀਨੀਅਰ ਅਕਾਊਟੈਂਟ, ਲੀਗਲ ਅਸਿਸਟੈਂਟ, ਸਾਈਟ ਇੰਜੀਨੀਅਰ, ਅਕਾਊਂਟ ਅਸਿਸਟੈਂਟ, ਮੇਨਟੀਨੈਂਸ ਮੈਨੇਜਰ, ਸੀ.ਆਰ.ਐਮ. ਸੇਲਜ਼ ਐਗਜ਼ੀਕਿਊਟਿਵ, ਸੇਲਜ਼ ਕਲਰਕ, ਸਿਸਟਮ ਇੰਪਲੀਮੈਂਟਰ, ਕੰਪਿਊਟਰ ਅਪਰੇਟਰ ਦੀਆਂ ਅਸਾਮੀਆਂ ਲਈ ਲੜਕੇ ਤੇ ਲੜਕੀਆਂ ਦੀ ਚੋਣ ਕੀਤੀ ਜਾਵੇਗੀ। ਇਨ੍ਹਾ ਅਸਾਮੀਆਂ ਲਈ ਯੋਗਤਾ ਸਬੰਧਤ ਵਿਸ਼ੇ ਨਾਲ ਡਿਪਲੋਮਾ ਜਾਂ ਗਰੈਜੂਏਸ਼ਨ ਹੋਣੀ ਜ਼ਰੂਰੀ ਹੈ ਅਤੇ ਉਮਰ ਹੱਦ 22 ਤੋਂ 35 ਸਾਲ ਰਹੇਗੀ। ਇਨ੍ਹਾਂ ਅਸਾਮੀਆਂ ਲਈ ਤਨਖਾਹ 15 ਤੋਂ 35 ਹਜ਼ਾਰ ਰੁਪਏ ਪ੍ਰਤੀ ਮਹੀਨਾ ਹੋਵੇਗੀ।

ਜ਼ਿਲ੍ਹਾ ਰੋਜਗਾਰ ਅਫਸਰ ਸ਼੍ਰੀਮਤੀ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਉਕਤ ਅਸਾਮੀਆਂ ਲਈ ਪ੍ਰਾਰਥੀ ਆਪਣੇ ਨਾਲ ਆਪਣਾ ਬਾਇਓਡਾਟਾ, ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਅਧਾਰ ਕਾਰਡ, ਪੈਨ ਕਾਰਡ ਆਦਿ ਲੈ ਕੇ 31 ਦਸੰਬਰ 2024 ਨੂੰ ਸਵੇਰੇ 10 ਵਜੇ ਸਥਾਨਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਚਿਲਡਰਨ ਪਾਰਕ ਵਿਖੇ ਪਹੁੰਚ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇੰਟਰਵਿਊ ’ਤੇ ਆਉਣ ਤੋਂ ਪਹਿਲਾਂ ਪ੍ਰਾਰਥੀ ਫਾਰਮਲ ਡਰੈੱਸ ਵਿੱਚ ਆਉਣਾ ਯਕੀਨੀ ਬਣਾਉਣ ਅਤੇ ਇਨ੍ਹਾਂ ਅਸਾਮੀਆਂ ਲਈ ਪ੍ਰਾਰਥੀ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਜੁਆਇੰਨ ਕਰ ਸਕਦੇ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।