ਚੰਡੀਗੜ੍ਹ, 30 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ):- ਪਟਿਆਲਾ ਤੋਂ ਚੰਡੀਗੜ੍ਹ ਆਉਣ ਜਾਣ ਵਾਲਿਆਂ ਲਈ ਵੱਡੀ ਖ਼ਬਰ ਹੈ। ਪਟਿਆਲਾ ਵਿਖੇ ਕਿਸਾਨ ਸੜਕਾਂ ਉੱਪਰ ਉੱਤਰ ਆਏ ਹਨ। ਕਿਸਾਨਾਂ ਨੇ ਧਰੇੜੀ ਜੱਟਾਂ ਸਥਿਤ ਟੋਲ ਪਲਾਜ਼ੇ ਨੂੰ ਜਾਮ ਕਰ ਦਿੱਤਾ ਹੈ। ਉੱਥੋਂ ਲੰਘਣ ਵਾਲੀਆਂ ਗੱਡੀਆਂ ਨੂੰ ਵਾਪਿਸ ਮੋੜਿਆ ਜਾ ਰਿਹਾ ਹੈ। ਆਪਣੀਆਂ ਮੰਗਾਂ ਦੇ ਹੱਕ ਵਿੱਚ ਕਿਸਾਨ ਜਥੇਬੰਦੀਆਂ ਨੇ ਅੱਜ ਸੋਮਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਸਭ ਕੁਝ ਬੰਦ ਰਹੇਗਾ। ਕਿਸਾਨ ਆਗੂਆਂ ਨੇ ਸੜਕਾਂ, ਰੇਲਵੇ, ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰੱਖਣ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਪੰਜਾਬ ਬੰਦ ਦੇ ਮੱਦੇਨਜ਼ਰ ਉੱਤਰੀ ਰੇਲਵੇ ਨੇ ਪੰਜਾਬ ਨੂੰ ਜਾਣ ਵਾਲੀਆਂ 107 ਟ੍ਰੇਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ।

ਪੰਧੇਰ ਨੇ ਪੰਜਾਬ ਬੰਦ ਦੇ ਸੱਦੇ ਦੀ ਕੀਤੀ ਪੁਸ਼ਟੀ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਬੰਦ ਦੇ ਸੱਦੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਅਤੇ ਸੁਪਰੀਮ ਕੋਰਟ ਦੇ ਜੱਜਾਂ ਨੂੰ ਪੱਤਰ ਲਿਖ ਚੁੱਕੇ ਹਨ ਪਰ ਹਾਲੇ ਤੱਕ ਕੋਈ ਜਵਾਬ ਨਹੀਂ ਆਇਆ। ਇਸ ਲਈ ਪੰਜਾਬ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਸਰਕਾਰ ਗੱਲਬਾਤ ਲਈ ਤਿਆਰ ਨਹੀਂ ਹੈ। ਇਸ ਲਈ ਬੰਦ ਤੋਂ ਇਲਾਵਾ ਹੋਰ ਕੋਈ ਹੱਲ ਨਹੀਂ ਹੈ।

ਦੂਜੇ ਪਾਸੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਥਾਵਾਂ ‘ਤੇ ਕਿਸਾਨ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਦੇ ਨਾਲ ਹੀ ਕਿਸਾਨ ਆਗੂ ਨੇ ਪੰਜਾਬ ਭਰ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੰਦ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ।

ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ
ਦੂਜੇ ਪਾਸੇ ਐਤਵਾਰ ਨੂੰ ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕੇਂਦਰ ਦੇ ਨਾਲ-ਨਾਲ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਣ ਕੇਂਦਰ ਦੇ ਨਕਸ਼ੇ ਕਦਮ ‘ਤੇ ਚੱਲ ਕੇ ਸਾਡੇ ਅੰਦੋਲਨ ਨੂੰ ਕੁਚਲਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਖਨੌਰੀ ਪਹੁੰਚਣ ਦੀ ਅਪੀਲ ਕੀਤੀ।

ਡੱਲੇਵਾਲ ਨੇ ਕਿਹਾ ਕਿ ਜਦੋਂ ਅਸੀਂ ਮਰਨ ਵਰਤ ਸ਼ੁਰੂ ਕੀਤਾ ਸੀ ਤਾਂ ਸਾਨੂੰ ਵਿਸ਼ਵਾਸ ਸੀ ਕਿ ਅਸੀਂ ਗਾਂਧੀਵਾਦੀ ਤਰੀਕੇ ਨਾਲ ਸੱਤਿਆਗ੍ਰਹਿ ਕਰਾਂਗੇ। ਅੰਗਰੇਜ਼ ਸਰਕਾਰ ਵੀ ਸੱਤਿਆਗ੍ਰਹਿ ਵਿੱਚ ਵਿਸ਼ਵਾਸ ਰੱਖਦੀ ਸੀ ਪਰ ਇਹ ਸਰਕਾਰ ਸਾਡੀ ਗੱਲ ਸੁਣਨ ਦੀ ਬਜਾਏ ਸਾਡੇ ਅੰਦੋਲਨ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਸਰਕਾਰ ਕੇਂਦਰ ਦੇ ਇਸ਼ਾਰੇ ‘ਤੇ ਵੱਡੀ ਤਾਕਤ ਨਾਲ ਮੋਰਚੇ ‘ਤੇ ਹਮਲਾ ਕਰਨ ਦੀ ਤਿਆਰੀ ਕਰ ਰਹੀ ਹੈ। ਮੈਂ ਲੋਕਾਂ ਨੂੰ ਅੱਗੇ ਪਹੁੰਚਣ ਦੀ ਬੇਨਤੀ ਕਰਦਾ ਹਾਂ, ਤਾਂ ਜੋ ਇਸ ਨੂੰ ਬਚਾਇਆ ਜਾ ਸਕੇ।

ਸੰਖੇਪ
ਪੰਜਾਬ ਬੰਦ ਦੇ ਮੱਦੇਨਜ਼ਰ, ਪਟਿਆਲਾ ਤੋਂ ਚੰਡੀਗੜ੍ਹ ਜਾਣ-ਆਉਣ ਵਾਲੀਆਂ ਕਈ ਗੱਡੀਆਂ ਦੇ ਰੂਟ ਬਦਲੇ ਗਏ ਹਨ। ਯਾਤਰੀਆਂ ਨੂੰ ਮਸਲੇ ਤੋਂ ਬਚਣ ਲਈ ਯਾਤਰਾ ਤੋਂ ਪਹਿਲਾਂ ਸੂਚਨਾ ਦੀ ਜਾਂਚ ਕਰਨ ਦੀ ਸਲਾਹ ਦਿੱਤੀ ਗਈ ਹੈ।
Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।