ਚੰਡੀਗੜ੍ਹ, 10 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਕੜਾਕੇ ਦੀ ਸਰਦੀ ਅਤੇ ਸੰਘਣੀ ਧੁੰਦ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲੀ ਬੱਚਿਆਂ ਦੀ ਸਹੂਲਤ ਲਈ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਦੀ ਸਿਫ਼ਾਰਸ਼ ਕੀਤੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਕਾਰਨ ਸਕੂਲ ਜਾਣ ਵਾਲੇ ਬੱਚਿਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਅੱਤ ਦੀ ਠੰਢ ਕਾਰਨ ਛੋਟੇ ਬੱਚੇ ਸਕੂਲ ਆਉਣ ਤੋਂ ਪ੍ਰਹੇਜ਼ ਕਰ ਰਹੇ ਹਨ। ਉਨ੍ਹਾਂ ਸਕੂਲੀ ਬੱਚਿਆਂ ਦੀ ਸਹੂਲਤ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ 31 ਜਨਵਰੀ ਤੱਕ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਵਧਾ ਕੇ ਸਵੇਰੇ 10 ਵਜੇ ਕਰਨ ਦੀ ਸਿਫ਼ਾਰਸ਼ ਕੀਤੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਸੰਘਣੀ ਧੁੰਦ ਕਾਰਨ ਸਕੂਲੀ ਬੱਸਾਂ ਦੇ ਹਾਦਸਾਗ੍ਰਸਤ ਹੋਣ ਦੀਆਂ ਘਟਨਾਵਾਂ ਵਾਪਰੀਆਂ ਹਨ। ਕਮਿਸ਼ਨ ਨੇ ਇਹ ਫੈਸਲਾ ਅਜਿਹੀ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਲਿਆ ਹੈ।

ਸੰਖੇਪ
ਪੰਜਾਬ 'ਚ ਸਕੂਲਾਂ ਦੇ ਸ਼ੁਰੂਆਤੀ ਸਮੇਂ ਨੂੰ ਬਦਲ ਕੇ ਸਵੇਰੇ 10 ਵਜੇ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਇਹ ਫੈਸਲਾ ਬੱਚਿਆਂ ਅਤੇ ਅਧਿਆਪਕਾਂ ਲਈ ਸੁਵਿਧਾਜਨਕ ਮਹੋਲ ਪੈਦਾ ਕਰਨ ਲਈ ਲਿਆ ਗਿਆ ਹੈ।
Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।