ਰੂਪਨਗਰ, 08 ਫਰਵਰੀ (ਪੰਜਾਬੀ ਖ਼ਬਰਨਾਮਾ)
ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੇ ਆਦੇਸ਼ਾ ਅਤੇ ਪ੍ਰੋਗਰਾਮ ਕੋਆਰਡੀਨੇਟਰ ਕੌਮੀ ਸੇਵਾ ਯੋਜਨਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਾਏ ਜਾ ਰਹੇ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਤਹਿਤ ਰੋਟਰੀ ਕਲੱਬ ਰੂਪਨਗਰ, ਜ਼ਿਲ੍ਹਾ ਟਰੈਫਿਕ ਪੁਲਿਸ ਰੂਪਨਗਰ ਦੇ ਸਹਿਯੋਗ ਨਾਲ ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਤੀ ਹੇਠ ਐੱਨ.ਐੱਸ.ਐੱਸ, ਐੱਨ.ਸੀ.ਸੀ. ਅਤੇ ਰੈੱਡ ਰਿਬਨ ਕਲੱਬ ਵੱਲੋਂ ਟਰੈਫਿਕ ਜਾਗਰੂਕਤਾ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਮੁੱਖ ਮਹਿਮਾਨ ਐੱਸ.ਡੀ.ਐੱਮ ਨੰਗਲ ਅਤੇ ਰੀਜਨਲ ਟਰਾਂਸਪੋਰਟ ਅਫ਼ਸਰ ਰੂਪਨਗਰ ਸ਼੍ਰੀਮਤੀ ਅਨਮਜੋਤ ਕੌਰ ਨੇ ਸ਼ਿਰਕਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਐੱਸ.ਡੀ.ਐੱਮ ਨੰਗਲ ਅਤੇ ਰੀਜਨਲ ਟਰਾਂਸਪੋਰਟ ਅਫ਼ਸਰ ਰੂਪਨਗਰ ਸ਼੍ਰੀਮਤੀ ਅਨਮਜੋਤ ਕੌਰ ਨੇ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ‘ਮੈਂ ਤੁਸੀਂ ਅਤੇ ਉਹ’ ਦਾ ਧਿਆਨ ਰੱਖਣ ਅਤੇ ਇਨ੍ਹਾਂ ਦੀ ਪਾਲਣਾ ਕਰਨ ਲਈ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਦੀ ਅਪੀਲ ਕੀਤੀ।
ਪ੍ਰਿੰਸੀਪਲ ਸਰਕਾਰੀ ਕਾਲਜ ਰੋਪੜ ਜਤਿੰਦਰ ਸਿੰਘ ਗਿੱਲ ਨੇ ਆਏ ਮਹਿਮਾਨਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆਂ ਕਿਹਾ ਅਤੇ ਵਿਦਿਆਰਥੀਆਂ ਨੂੰ ਆਮ ਲੋਕਾਂ ਵਿੱਚ ਟਰੈਫਿਕ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ।
ਰੋਟਰੀ ਕਲੱਬ ਦੇ ਪ੍ਰਧਾਨ ਡਾ. ਨਮਰਤਾ ਪਰਮਾਰ ਨੇ ਵਿਦਿਆਰਥੀਆਂ ਨੂੰ ਰੋਟਰੀ ਦੀਆਂ ਵੱਖ-ਵੱਖ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਅਤੇ ਰੋਟਰੀ ਕਲੱਬ ਵੱਲੋਂ ਸਮਾਜ ਸੇਵਾ ਲਈ ਪਾਏ ਜਾਂਦੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ।
ਉੱਘੇ ਸਮਾਜ ਸੇਵੀ ਅਤੇ ਰੋਟਰੀ ਦੇ ਪਾਸਟ ਡਿਸਟਿਕ ਗਵਰਨਰ ਡਾ. ਆਰ.ਐੱਸ. ਪਰਮਾਰ ਨੇ ਰੋਟਰੀ ਕਲੱਬ ਅਤੇ ਸਰਕਾਰੀ ਕਾਲਜ ਵੱਲੋਂ ਕੀਤੇ ਜਾਗਰੂਕਤਾ ਸੈਮੀਨਾਰ ਦੀ ਸ਼ਲਾਘਾ ਕੀਤੀ ਅਤੇ ਟਰੈਫਿਕ ਸਮੱਸਿਆ ਦੇ ਹੱਲ ਲਈ ਕੁੱਝ ਨੁਕਤੇ ਵੀ ਸਾਂਝੇ ਕੀਤੇ।
ਡਾ. ਜੇ.ਕੇ ਸ਼ਰਮਾ, ਡਾਇਰੈਕਟਰ, ਵੋਕੇਸ਼ਨਲ ਸਰਵਿਸ, ਰੋਟਰੀ ਕਲੱਬ ਨੇ ਮੁੱਖ ਵਕਤਾ ਸ. ਜਸਪਾਲ ਸਿੰਘ ਮਾਨ ਨਾਲ ਜਾਣ-ਪਛਾਣ ਕਰਵਾਈ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਟਰੈਫਿਕ ਸਬੰਧੀ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ।
ਸੈਮੀਨਾਰ ਦੇ ਮੁੱਖ ਵਕਤਾ ਸ. ਜਸਪਾਲ ਸਿੰਘ ਮਾਨ ਨੇ ਟਰੈਫਿਕ ਸਮੱਸਿਆ ਦੇ ਹੱਲ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਹੋਰ ਸੁਚਾਰੂ ਬਣਾਉਣ ਲਈ ਕਈ ਨੁਕਤੇ ਸਾਂਝੇ ਕੀਤੇ ਅਤੇ ਟਰੈਫਿਕ ਸਮੱਸਿਆ ਦੇ ਹੱਲ ਲਈ ਨੀਤੀਆਂ ਨੂੰ ਸਖਤੀ ਨਾਲ ਲਾਗੂ ਕਰਨ ਦੀ ਤਾਕੀਦ ਕੀਤੀ।
ਸ. ਦੀਦਾਰ ਸਿੰਘ, ਏ.ਐੱਸ.ਆਈ. ਜ਼ਿਲ੍ਹਾ ਟਰੈਫਿਕ ਪੁਲਿਸ ਰੂਪਨਗਰ ਨੇ ਵਿਦਿਆਰਥੀਆਂ ਨੂੰ ਟਰੈਫਿਕ ਚਿੰਨ੍ਹਾ ਬਾਰੇ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ।
ਕਾਲਜ ਵੱਲੋਂ ਮੁੱਖ ਮਹਿਮਾਨ ਸ਼੍ਰੀਮਤੀ ਅਨਮਜੋਤ ਕੌਰ ਅਤੇ ਰੋਟਰੀ ਕਲੱਬ ਦੇ ਪ੍ਰਧਾਨ ਡਾ. ਨਮਰਤਾ ਪਰਮਾਰ ਦਾ ਸਨਮਾਨ ਕੀਤਾ ਗਿਆ। ਰੋਟਰੀ ਕਲੱਬ ਵੱਲੋਂ ਮੁੱਖ ਮਹਿਮਾਨ ਸ਼੍ਰੀਮਤੀ ਅਨਮਜੋਤ ਕੌਰ, ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ, ਸ. ਜਸਪਾਲ ਸਿੰਘ ਮਾਨ, ਡੀ.ਐੱਸ.ਪੀ. ਸ. ਮਨਵੀਰ ਸਿੰਘ ਬਾਜਵਾ, ਸ. ਦੀਦਾਰ ਸਿੰਘ ਦਾ ਉਚੇਚੇ ਤੌਰ ਤੇ ਸਨਮਾਨ ਕੀਤਾ ਗਿਆ। ਕੌਮੀ ਸੇਵਾ ਯੋਜਨਾਂ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਅਰਵਿੰਦਰ ਕੌਰ ਨੇ ਸਭ ਦਾ ਧੰਨਵਾਦ ਕੀਤਾ ਅਤੇ ਮੰਚ ਸੰਚਾਲਨ ਡਾ. ਨਿਰਮਲ ਸਿੰਘ ਬਰਾੜ ਨੇ ਕੀਤਾ।
ਇਸ ਸੈਮੀਨਾਰ ਵਿੱਚ ਲੈਮਰਿਨ ਟਿਕ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ਼. ਬੀ.ਐੱਸ ਸਤਿਆਲ, ਪਾਸਟ ਪ੍ਰੈਜੀਡੈਂਟ ਰੋਟੇਰੀਅਨ ਸ. ਗੁਰਪ੍ਰੀਤ ਸਿੰਘ, ਪਾਸਟ ਡਿਸਟਿਕ ਗਵਰਨਰ ਐਡਵੋਕੇਟ ਸ਼੍ਰੀ ਚੇਤਨ ਅਗਰਵਾਲ, ਐਕਸੀਅਨ ਸ. ਤੇਜਪਾਲ ਸਿੰਘ, ਰੋਟੇਰੀਅਨ ਸ਼੍ਰੀਮਤੀ ਨੀਤਾ ਚੱਢਾ, ਰੋਟੇਰੀਅਨ ਸ਼੍ਰੀ ਅਸ਼ੋਕ ਚੱਢਾ, ਸਾਬਕਾ ਡਿਪਟੀ ਡਾਇਰੈਕਟਰ ਸਪੋਰਟਸ ਐੱਸ.ਐੱਸ. ਸੰਧੂ, ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਡਾ. ਜਤਿੰਦਰ ਕੁਮਾਰ, ਡਾ. ਦਲਵਿੰਦਰ ਸਿੰਘ, ਪ੍ਰੋ. ਕੁਲਦੀਪ ਕੌਰ, ਪ੍ਰੋ. ਰਵਨੀਤ ਕੌਰ, ਪ੍ਰੋ. ਲਵਲੀਨ ਵਰਮਾ ਉਚੇਚੇ ਤੌਰ ਤੇ ਹਾਜ਼ਰ ਸਨ।