ਚੰਡੀਗੜ੍ਹ, 16 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਵੋਕੇਸ਼ਨਲ ਟੀਚਰਜ਼ ਫਰੰਟ ਪੰਜਾਬ (NSQF) ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਨ੍ਹਾਂ ਅਧਿਆਪਕਾਂ ਦਾ ਕਹਿਣਾ ਹੈ ਕਿ ਅਸੀਂ ਸਰਕਾਰੀ ਸਕੂਲਾਂ ਵਿੱਚ ਅਪਣੀ ਡਿਊਟੀ ਲਗਨ ਅਤੇ ਮਿਹਨਤ ਨਿਭਾ ਰਹੇ ਹਾਂ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦੇ ਬਾਵਜੂਦ ਸਾਨੂੰ ਆਊਟਸੋਰਸਿੰਗ ਕੰਪਨੀਆ ਦੇ ਸੋਸ਼ਣ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।
ਅਧਿਆਪਕਾਂ ਦਾ ਕਹਿਣਾ ਹੈ ਕਿ ਅਸੀਂ ਸਕੂਲਾਂ ਵਿੱਚ ਨੌਵੀਂ ਤੋਂ ਬਾਰਵੀਂ ਕਲਾਸ ਤੱਕ ਵਿਦਿਆਰਥੀਆਂ ਨੂੰ ਟ੍ਰੇਨਿੰਗਾਂ ਦੇ ਰਹੇ ਹਾਂ ਪਰ ਉਨ੍ਹਾਂ ਨੂੰ ਬਹੁਤ ਹੀ ਘੱਟ ਤਨਖਾਹਾਂ ਮਿਲ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹਨਾਂ ਕੰਪਨੀਆਂ ਦੁਆਰਾ ਮਨਮਾਫਿਕ ਕਟੌਤੀਆਂ ਕਰਕੇ ਉਨ੍ਹਾਂ ਨੂੰ 17000 ਰੁਪਏ ਦੇ ਕਰੀਬ ਤਨਖਾਹ ਪ੍ਰਤੀ ਮਹੀਨਾ ਦਿੱਤੀ ਜਾਂਦੀ ਹੈ। ਇਨ੍ਹਾਂ ਅਧਿਆਪਕਾਂ ਨੇ ਕਿਹਾ ਕਿ ਸਾਡੀ ਤਨਖਾਹ ਹਰਿਆਣਾ ਸੂਬੇ ਦੀ ਤਰਜ ‘ਤੇ 33500 ਪ੍ਰਤੀ ਮਹੀਨਾ ਕੀਤੀ ਜਾਵੇ। ਅਤੇ ਪ੍ਰਾਈਵੇਟ ਕੰਪਨੀਆਂ ਨੂੰ ਸਰਕਾਰੀ ਸਕੂਲਾਂ ਵਿੱਚੋਂ ਬਾਹਰ ਕੱਢ ਕੇ NSQF ਅਧਿਆਪਕਾਂ ਦੀ Job ਸੁੱਰਖਿਆ ਦੀ ਨੀਤੀ ਬਣਾਈ ਜਾਵੇ।