ਚੰਡੀਗੜ੍ਹ, 16 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਬੁੱਧਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਡਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਨਿਤਿਨ ਗਡਕਰੀ, ਪੀਯੂਸ਼ ਗੋਇਲ, ਸ਼ਿਵਰਾਜ ਸਿੰਘ ਚੌਹਾਨ, ਮਨੋਹਰ ਲਾਲ ਖੱਟਰ, ਧਰਮਿੰਦਰ ਪ੍ਰਧਾਨ, ਗਿਰੀਰਾਜ ਸਿੰਘ,ਹਰਦੀਪ ਸਿੰਘ ਪੁਰੀ ਸਮੇਤ 40 ਲੋਕਾਂ ਦੇ ਨਾਂ ਸ਼ਾਮਲ ਹਨ।

ਭਾਜਪਾ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਕਈ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨੂੰ ਵੀ ਸ਼ਾਮਲ ਕੀਤਾ ਹੈ। ਜਿਸ ਵਿੱਚ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ, ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਨਾਂ ਸ਼ਾਮਲ ਹਨ।

ਇਸ ਤੋਂ ਇਲਾਵਾ ਸਟਾਰ ਪ੍ਰਚਾਰਕਾਂ ਵਿੱਚ ਵਰਿੰਦਰ ਸਚਦੇਵਾ, ਬੈਜਯੰਤ ਪਾਂਡਾ, ਅਤੁਲ ਗਰਗ, ਹਰਸ਼ ਮਲਹੋਤਰਾ, ਕੇਸ਼ਵ ਪ੍ਰਸਾਦ ਮੌਰੀਆ, ਪ੍ਰੇਮਚੰਦ ਬੈਰਵਾ, ਸਮਰਾਟ ਚੌਧਰੀ, ਡਾ: ਹਰਸ਼ਵਰਧਨ, ਹੰਸ ਰਾਜ ਹੰਸ, ਮਨੋਜ ਤਿਵਾੜੀ, ਰਾਮਵੀਰ ਸਿੰਘ ਬਿਧੂੜੀ, ਯੋਗਿੰਦਰ ਚੰਦੋਲੀਆ, ਕਮਲਜੀਤ ਸੇਹਰਾ, ਪ੍ਰਵੀਨ ਖਡੇਲਵਾਲ , ਬਾਸੂਰੀ ਸਵਰਾਜ, ਸਮ੍ਰਿਤੀ ਇਰਾਨੀ, ਅਨੁਰਾਗ ਠਾਕੁਰ, ਹੇਮਾ ਮਾਲਿਨੀ, ਰਵੀ ਕਿਸ਼ਨ, ਦਿਨੇਸ਼ ਲਾਲ ਯਾਦਵ (ਨਿਰਾਹੁਆ) ਅਤੇ ਸਰਦਾਰ ਰਾਜਾ ਇਕਬਾਲ ਸਿੰਘ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਨੇ ਦਿੱਲੀ ‘ਚ ਸ਼ੁਰੂ ਕੀਤਾ ਚੋਣ ਪ੍ਰਚਾਰ
ਖਾਸ ਗੱਲ ਇਹ ਹੈ ਕਿ ਭਾਜਪਾ ਦੇ ਸਭ ਤੋਂ ਵੱਡੇ ਚਿਹਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦਿੱਲੀ ਚੋਣਾਂ ਦਾ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਵੀ ਤਿੱਖੇ ਸ਼ਬਦੀ ਹਮਲੇ ਕੀਤੇ। ਦਿੱਲੀ ਵਿਧਾਨ ਸਭਾ ਚੋਣਾਂ ਲਈ 5 ਫਰਵਰੀ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ। ਜਦਕਿ ਨਤੀਜਾ 8 ਫਰਵਰੀ ਨੂੰ ਐਲਾਨਿਆ ਜਾਵੇਗਾ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।