• ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕੈਂਪਾਂ ਵਿੱਚ ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਸਿ਼ਕਾਇਤਾਂ

ਸ੍ਰੀ ਮੁਕਤਸਰ ਸਾਹਿਬ 8 ਫਰਵਰੀ (ਪੰਜਾਬੀ ਖ਼ਬਰਨਾਮਾ)
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਅੱਜ ਪਿੰਡ ਰਾਮ ਨਗਰ ਅਤੇ ਸਾਉੰਕੇ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਗਏ । ਕੈਬਨਟ ਮੰਤਰੀ ਡਾ ਬਲਜੀਤ ਕੌਰ ਨੇ ਖੁਦ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਿ਼ਕਾਇਤਾ ਸੁਣੀਆਂ ਅਤੇ ਮੌਕੇ ਤੇ ਅਧਿਕਾਰੀਆਂ ਨੂੰ ਸਿ਼ਕਾਇਤਾਂ ਦੇ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ।
ਇਸ ਮੌਕੇ ਬੋਲਦਿਆਂ ਡਾ ਬਲਜੀਤ ਕੌਰ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸੇ ਲੜੀ ਤਹਿਤ ਲੋਕਾਂ ਨੂੰ ਉਹਨਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹਈਆ ਕਰਵਾਉਣ ਲਈ ਪਿੰਡ ਪਿੰਡ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਉਨਾਂ ਨੇ ਆਖਿਆ ਕਿ ਇਹ ਕੈਂਪ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਕਿਉਂਕਿ ਲੋਕਾਂ ਦੇ ਪਿੰਡ ਵਿੱਚ ਹੀ ਕੰਮ ਹੋ ਰਹੇ ਹਨ। ਉਹਨਾਂ ਕਿਹਾ ਕਿ ਪਹਿਲਾਂ ਇਹਨਾਂ ਕੰਮਾਂ ਲਈ ਲੋਕਾਂ ਨੂੰ ਦਫਤਰਾਂ ਤੱਕ ਜਾਣਾ ਪੈਂਦਾ ਸੀ ਪਰ ਹੁਣ ਦਫਤਰ ਚੱਲ ਕੇ ਲੋਕਾਂ ਦੇ ਪਿੰਡ ਵਿੱਚ ਪਹੁੰਚ ਰਹੇ ਹਨ ਅਤੇ ਪਿੰਡ ਵਿੱਚ ਬੈਠ ਕੇ ਹੀ ਅਧਿਕਾਰੀ ਲੋਕਾਂ ਦੇ ਕੰਮ ਕਰ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਲਗਭਗ ਚਾਰ ਦਰਜਨ ਤੋਂ ਜਿਆਦਾ ਸਕੀਮਾਂ ਦਾ ਲਾਭ ਮੌਕੇ ਤੇ ਹੀ ਦਿੱਤਾ ਜਾ ਰਿਹਾ ਹੈ ।
ਡਾ ਬਲਜੀਤ ਕੌਰ ਨੇ ਕਿਹਾ ਕਿ ਇਸ ਤੋਂ ਬਿਨਾਂ ਪੰਜਾਬ ਸਰਕਾਰ ਵੱਲੋਂ ਐਨ ਓਸੀ ਦੀ ਸ਼ਰਤ ਵੀ ਖਤਮ ਕਰ ਦਿੱਤੀ ਹੈ ਜਿਸ ਨਾਲ ਜਮੀਨ ਜਾਇਦਾਦ ਖਰੀਦ ਵੇਚ ਕਰਨ ਵਿੱਚ ਲੋਕਾਂ ਨੂੰ ਸੌਖ ਹੋਵੇਗੀ । ਉਹਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 40 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮੁਹਈਆ ਕਰਵਾਇਆ ਜਾ ਰਿਹਾ ਹੈ। ਉਹਨਾਂ ਆਖਿਆ ਕਿ ਇਹ ਲੋਕ ਸੁਵਿਧਾ ਕੈਂਪ ਲਗਾਤਾਰ ਜਾਰੀ ਰਹਿਣਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਸਾਰੇ ਪਿੰਡਾਂ ਵਿੱਚ ਇਹ ਕੈਂਪ ਲੱਗਣਗੇ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ ਸਰਕਾਰ ਦੇ ਇਸ ਉਪਰਾਲੇ ਦਾ ਲਾਹਾ ਲਿਆ ਜਾਵੇ। ਇਸ ਮੌਕੇ ਮਲੋਟ ਦੇ ਐਸ ਡੀ ਐਮ ਡਾ ਸੰਜੀਵ ਕੁਮਾਰ ਵੀ ਹਾਜ਼ਰ ਸਨ।  

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।