- ਪੰਜ ਜ਼ਿਲ੍ਹਿਆਂ ਦੇ ਐਨ.ਆਰ.ਆਈਜ਼ ਲਈ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਹੋਵੇਗਾ ਸਮਾਗਮ
ਨਵਾਂਸ਼ਹਿਰ, 08 ਫਰਵਰੀ, 2024 (ਪੰਜਾਬੀ ਖ਼ਬਰਨਾਮਾ)
ਸ਼ਿਵਾਲਿਕ ਪਬਲਿਕ ਸਕੂਲ ਨਵਾਂਸ਼ਹਿਰ ਵਿਖੇ ਹੋਣ ਵਾਲੇ ਪੰਜਾਬੀ ਐਨ.ਆਰ.ਆਈਜ਼ ਮਿਲਣੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਐਨ.ਆਰ.ਆਈਜ਼ ਸਭਾ ਪੰਜਾਬ ਦੀ ਪ੍ਰਧਾਨ ਪਰਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੇ ਵਿੱਚ ਜ਼ਿਲ੍ਹੇ ਐਨ.ਆਰ.ਆਈਜ਼ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਇਸ ਐਨ.ਆਰ.ਆਈਜ਼ ਮਿਲਣੀ ਵਿੱਚ ਪੰਜ ਜ਼ਿਲ੍ਹਿਆਂ ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਐਸ.ਏ.ਐਸ. ਨਗਰ ਦੇ ਐਨਆਰਆਈ ਸ਼ਾਮਿਲ ਹੋਣਗੇ। ਉਨ੍ਹਾਂ ਨੇ ਕਿਹਾ ਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਇਸ ਮਿਲਣੀ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਸੁਣਨਗੇ। ਉਨ੍ਹਾਂ ਨੇ ਇਸ ਮੌਕੇ ‘ਤੇ ਸਮੂਹ ਐਨ.ਆਰ.ਆਈਜ਼ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਇਸ ਸਮਾਗਮ ਵਿੱਚ ਸ਼ਾਮਲ ਹੋਣ। ਇਸ ਮੌਕੇ ‘ਤੇ ਐਨ.ਆਰ.ਆਈਜ਼ ਕੇਵਲ ਸਿੰਘ, ਅਵਤਾਰ ਸਿੰਘ ਗਿੱਲ, ਸੁਖਵਿੰਦਰ ਸਿੰਘ ਮਿੰਟੂ, ਬਲਦੇਵ ਸਿੰਘ, ਯੋਗਾ ਸਿੰਘ, ਇੰਦਰਜੀਤ ਸਿੰਘ ਮਾਨ, ਸ਼ਮਿੰਦਰ ਸਿੰਘ ਗਰਚਾ, ਕਮਲਜੀਤ ਸਿੰਘ, ਪਰਮਜੀਤ ਸਿੰਘ, ਕ੍ਰਿਸ਼ਨ ਰਾਣਾ, ਕੁਲਬੀਰ ਸਿੰਘ, ਕ੍ਰਿਪਾਲ ਸਿੰਘ, ਬਖਸ਼ੀਸ ਸਿੰਘ ਮਾਨ, ਬਲਬੀਰ ਸਿੰਘ, ਜਸਵੰਤ ਸਿੰਘ, ਸਤਨਾਮ ਸਿੰਘ, ਪਰਮਿੰਦਰ ਪਾਲ ਸਿੰਘ, ਅਪਰਪਾਲ ਸਿੰਘ ਤੋਂ ਇਲਾਵਾ ਹੋਰ ਵੀ ਐਨ.ਆਰ.ਆਈਜ਼ ਮੌਜੂਦ ਸਨ।