ਫਰੀਦਕੋਟ 21 ਜਨਵਰੀ 2025((ਪੰਜਾਬੀ ਖਬਰਨਾਮਾ ਬਿਊਰੋ ):- ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਅਪ੍ਰੈਲ 2025 ਨੂੰ ਹੋ ਰਿਹਾ ਹੈ । ਜਿਸ ਤਰ੍ਹਾਂ ਦਾ ਲਿਖਤੀ ਪੇਪਰ ਅਪ੍ਰੈਲ 2025 ਨੂੰ ਹੋਣਾ ਹੈ ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਮਿਤੀ 16 ਜਨਵਰੀ 2025 ਤੋਂ ਕੰਪਿਊਟਰ ਦੇ ਕਰਵਾਈ ਜਾਵੇਗੀ । ਲਿਖਤੀ ਪੇਪਰ ਦੀ ਆਨ ਲਾਈਨ ਰਜਿਸਟਰੇਸ਼ਨ ਮਿਤੀ 06.02. 2025 www.joinindianarrmy.nic.in ਤੇ ਕਰਵਾਈ ਜਾ ਸਕਦੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਉਨ੍ਹਾਂ ਕਿਹਾ ਕਿ ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ। ਉਹ ਯੁਵਕ ਮਿਤੀ 16 ਜਨਵਰੀ 2025 ਤੋਂ ਆਪਣੇ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆ ਕੇ ਕਰ ਸਕਦੇ ਹਨ। ਲਿਖਤੀ ਪੇਪਰ ਦੀ ਤਿਆਰੀ ਮਿਤੀ 16 ਜਨਵਰੀ 2025 ਤੋਂ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਸੁਰੂ ਹੋ ਰਹੀ ਹੈ।

      ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09:00 ਵਜੇ ਹੈ।

ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਸ਼ਨ ਸਿੰਘ ਨੇ ਦੱਸਿਆ ਕਿ ਯੁਵਕ ਦੀ ਉਮਰ 17 ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਯੁਵਕ ਘੱਟੋ-ਘੱਟ 10ਵੀਂ 45 ਪ੍ਰਤੀਸ਼ਤ ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ । ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ । ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਿੱਤੇ ਗਏ 88728-02046, 78888-48823, 78891-75575 ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।